ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੋਮਵਾਰ ਦੇਰ ਰਾਤ ਇਕ ਮਦਰਸੇ 'ਚ ਭਿਆਨਕ ਅੱਗ ਲੱਗਣ ਨਾਲ 12 ਸਾਲ ਦੇ ਇਕ ਮੁੰਡੇ ਦੀ ਮੌਤ ਹੋ ਗਈ ਅਤੇ ਚਾਰ ਹੋਰ ਝੁਲਸ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਨੰਤਨਾਗ ਦੇ ਮੱਟਨ ਇਲਾਕੇ 'ਚ ਦਾਰੂਲ ਉਲੂਮ ਬਾਬਾ ਹੈਦਰੀ ਰਿਸ਼ੀ 'ਚ ਰਾਤ ਕਰੀਬ 1.30 ਵਜੇ ਅੱਗ ਲੱਗ ਗਈ, ਜਿਸ ਨਾਲ ਮਦਰਸੇ ਦੀ ਇਮਾਰਤ 'ਚ ਰਹਿ ਰਹੇ ਵਿਦਿਆਰਥੀਆਂ ਨੂੰ ਭਾਜੜਾਂ ਪੈ ਗਈਆਂ। ਸਥਾਨਕ ਲੋਕਾਂ ਅਤੇ ਪੁਲਸ ਦੀ ਮਦਦ ਨਾਲ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾ ਦੇ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬਚਾਅ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ।
ਅਧਿਕਾਰੀਆਂ ਨੇ ਦੱਸਿਆ ਕਿ ਕਈ ਵਿਦਿਆਰਥੀਆਂ ਨੂੰ ਇਮਾਰਤ ਤੋਂ ਸੁਰੱਖਿਅਤ ਕੱਢ ਲਿਆ ਗਿਆ, ਜਿਸ ਨਾਲ ਇਕ ਵੱਡਾ ਹਾਦਸਾ ਟਲ ਗਿਆ। ਵਾਰਡਨ ਪਿੰਡ ਦੇ ਇਕ ਵਿਦਿਆਰਥੀ ਦੀ ਗੰਭੀਰ ਰੂਪ ਨਾਲ ਝੁਲਸਣ ਕਾਰਨ ਮੌਤ ਹੋ ਗਈ। ਇਸ ਘਟਨਾ 'ਚ ਚਾਰ ਹੋਰ ਵਿਦਿਆਰਥੀ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਜ਼ਖ਼ਮੀ ਵਿਦਿਆਰਥੀਆਂ ਦੀ ਹਾਲਤ ਸਥਿਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਰਸਾਂ ਦੀਆਂ ਅਣਗੌਲੀਆਂ ਕੁਰਬਾਨੀਆਂ : ਹਸਪਤਾਲ ਦਾ ਵਾਰਡ ਹੀ ਬਣਿਆ 'ਦੂਜਾ ਘਰ'
NEXT STORY