ਜੰਮੂ- ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਨੂੰ ਪੂਰੀ ਤਰ੍ਹਾਂ ਨਾਲ ਸਜਾਇਆ ਗਿਆ ਹੈ। ਇਸ ਵਾਰ ਸਜਾਵਟ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਨੂੰ ਲੈ ਕੇ ਵੀ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਵੀ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਕਿਸੇ ਵੀ ਅਣਪ੍ਰਿਯ ਘਟਨਾ ਤੋਂ ਬਚਣ ਲਈ ਵੈਸ਼ਣੋ ਦੇਵੀ ਮੰਦਰ 'ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।
ਭਵਨ ਦੀ ਸੁਰੱਖਿਆ ਕੀਤੀ ਗਈ ਸਖਤ
ਖੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਿਉਹਾਰਾਂ ਦੇ ਮੌਸਮ 'ਚ ਪਾਕਿਸਤਾਨ ਜੰਮੂ-ਕਸ਼ਮੀਰ 'ਚ ਵੱਡੀਆਂ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜਿਸ਼ ਕਰ ਰਿਹਾ ਹੈ। ਇਸ ਦੇ ਬਾਅਦ ਤੋਂ ਹੀ ਭਵਨ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਸ਼ਰਧਾਲੂਆਂ ਦੀ ਸੁਰੱਖਿਆ ਲਈ ਤੁਰੰਤ ਪ੍ਰਤੀਕਿਰਿਆ ਟੀਮਾਂ (ਕਿਊ.ਆਰ.ਟੀ.) ਦੀ ਤਾਇਨਾਤੀ ਕੀਤੀ ਗਈ ਹੈ, ਜਿਸ 'ਚ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਜਵਾਨ ਵੀ ਸ਼ਾਮਲ ਹਨ।
ਫੁੱਲਾਂ ਨਾਲ ਸਜਾਇਆ ਜਾ ਰਿਹੈ ਦਰਬਾਰ
ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਇਨ ਬੋਰਡ ਦੇ ਸੀ.ਈ.ਓ. ਨੇ ਗੱਲਬਾਤ 'ਚ ਦੱਸਿਆ ਕਿ ਭਵਨ 'ਚ ਸੈਨੀਟਾਈਜੇਸ਼ਨ ਦੇ ਪ੍ਰਬੰਧ ਕੀਤੇ ਗਏ ਹਨ। ਮਾਤਾ ਦੇ ਦਰਬਾਰ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ, ਜਿਸ ਤਰ੍ਹਾਂ ਨਾਲ ਪਿਛਲੇ ਨਰਾਤਿਆਂ 'ਚ ਪ੍ਰਸਿੱਧ ਭਜਨ ਗਾਇਕ ਲਿਆਂਦੇ ਗਏ ਸਨ, ਇਸ ਵਾਰ ਉਹ ਵਿਵਸਥਾ ਵੀ ਹੈ। ਬਾਹਰੋਂ ਆ ਰਹੇ ਯਾਤਰੀਆਂ ਦੀ ਟੈਸਟਿੰਗ ਜ਼ਰੂਰੀ ਹੈ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ (ਐੱਮ.ਐੱਮ.ਵੀ.ਡੀ.) ਦਾ ਮੋਬਾਇਲ ਐਪ ਲਾਂਚ ਕੀਤਾ ਹੈ, ਜਿਸ ਨਾਲ ਵਿਸ਼ਵ ਭਰ ਦੇ ਸ਼ਰਧਾਲੂ ਹੁਣ ਘਰ ਬੈਠ ਕੇ ਸਾਰੀਆਂ ਸਹੂਲਤਾਂ ਸਮੇਤ ਆਨੰਦ ਅਤੇ ਭਗਤੀ ਦਾ ਅਨੁਭਵ ਕਰ ਸਕਣਗੇ ਅਤੇ ਵੈਸ਼ਣੋ ਦੇਵੀ ਦੇ ਦਰਸ਼ਨ ਵੀ ਕਰ ਸਕਣਗੇ।
ਹੁਣ LPG ਸਿਲੰਡਰ ਲੈਣ ਲਈ ਕਰਨਾ ਪਵੇਗਾ ਇਹ ਕੰਮ, ਇਕ ਨਵੰਬਰ ਤੋਂ ਲਾਗੂ ਹੋਵੇਗਾ ਨਵਾਂ ਨਿਯਮ
NEXT STORY