ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਪੁਲਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਦੀਆਂ ਧਾਰਾਵਾਂ ਤਹਿਤ 1 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਅਨੰਤਨਾਗ ਪੁਲਸ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਨਾਲ ਨਜਿੱਠਣ ਅਤੇ ਅਪਰਾਧੀਆਂ ਨਾਲ ਨਜਿੱਠਣ ਅਤੇ ਅਪਰਾਧੀਆਂ ਨੂੰ ਰੋਕਣ ਲਈ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਇਕ ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸ਼੍ਰੀਗੁਫਵਾਰਾ ਦੇ ਨੌਸ਼ਹਿਰਾ ਵਾਸੀ ਬਿਲਾਲ ਅਹਿਮਦ ਰਾਠੇਰ ਦਾ ਇਕ ਮੰਜ਼ਿਲਾ ਰਿਹਾਇਸ਼ੀ ਘਰ ਅਤੇ 20 ਲੱਖ ਰੁਪਏ ਮੁੱਲ ਦੀ ਇਕ ਕਨਾਲ ਜ਼ਮੀਨ ਜ਼ਬਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ, ਨਸ਼ੀਲੀਆਂ ਦਵਾਈਆਂ ਦੇ ਖਤਰੇ ਨੂੰ ਰੋਕਣਾ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨਾ ਹੈ। ਬਿਲਾਲ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ, ਜੋ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਜੁੜਿਆ ਹੈ। ਸ਼੍ਰੀਗੁਫਵਾਰਾ ਦੇ ਸਿਰਹਾਮਾ ਵਾਸੀ ਮੁਹੰਮਦ ਅਸ਼ਰਫ ਗਨਈ ਦੇ ਇਕ ਕਨਾਲ ਦੀ ਜ਼ਮੀਨ 'ਤੇ 40 ਲੱਖ ਰੁਪਏ ਮੁੱਲ ਦੇ ਇਕ ਹੋਰ ਰਿਹਾਇਸ਼ੀ ਘਰ ਨੂੰ ਜ਼ਬਤ ਕੀਤਾ ਗਿਆ ਹੈ, ਜੋ ਵੱਡੀ ਮਾਤਰਾ 'ਚ ਪਾਬੰਦੀਸ਼ੁਦਾ ਪਦਾਰਥਾਂ ਦੀ ਬਰਾਮਦਗੀ ਨਾਲ ਸੰਬੰਧਤ ਹੈ। ਇਸ ਤੋਂ ਇਲਾਵਾਸ, ਏਸ਼ਮੁਕਾਮ ਦੇ ਏਨੂ 'ਚ 40 ਲੱਖ ਰੁਪਏ ਮੁੱਲ ਦੇ ਰੌਫ ਅਹਿਮਦ ਨੰਦਾ ਦਾ ਘਰ ਵੀ ਜ਼ਬਤ ਕੀਤਾ ਗਿਆ। ਪੁਲਸ ਨੇ ਕਿਹਾ ਕਿ ਜ਼ਬਤ ਕੀਤੀ ਗਈ ਜਾਇਦਾਦ ਕਾਨੂੰਨੀ ਕਾਰਵਾਈ ਪੂਰੀ ਹੋਣ ਤੱਕ ਅਧਿਕਾਰੀਆਂ ਦੀ ਹਿਰਾਸਤ 'ਚ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਾੜ 'ਚ ਅੱਜ ਫਿਰ ਵੱਜੇਗਾ ਇਸਰੋ ਦਾ 'ਡੰਕਾ', ਦੁਨੀਆ ਕਰੇਗੀ ਸਲਾਮ
NEXT STORY