ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਤੋਂ ਅੱਤਵਾਦੀਆਂ ਵੱਲੋਂ ਅਗਵਾ ਕੀਤੇ ਗਏ ਲੋਕਾਂ 'ਚੋਂ ਡੀ.ਐਸ.ਪੀ. ਦੇ ਭਰਾ ਨੂੰ ਛੱਡ ਦਿੱਤਾ ਗਿਆ ਹੈ। ਵੀਰਵਾਰ ਦੇਰ ਰਾਤੀ ਅੱਤਵਾਦੀਆਂ ਨੇ 10 ਪੁਲਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅਗਵਾ ਕਰ ਲਿਆ। ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਗਵਾ ਕੀਤਾ ਗਿਆ, ਉਨ੍ਹਾਂ 'ਚ ਪੁਲਸ ਅਧਿਕਾਰੀ ਅਤੇ ਉਪ-ਅਧਿਕਾਰੀ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ। ਪੁਲਸ ਸੂਤਰਾਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਤੋਂ ਹਿਜ਼ਬੁਲ ਦੇ ਦੋ ਕਮਾਂਡਰਾਂ ਰਿਆਜ ਨਾਈਕੋ ਅਤੇ ਲਤੀਫ ਟਾਇਗਰ ਦੇ ਪਿਤਾ ਅਤੇ ਹੋਰ ਲੋਕਾਂ ਦੀ ਪੁਲਸ ਗ੍ਰਿਫਤਾਰੀ ਦੇ ਬਾਅਦ ਅੱਤਵਾਦੀਆਂ ਨੇ ਪੁਲਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅਗਵਾ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਸ ਨੇ ਇਨ੍ਹਾਂ ਲੋਕਾਂ ਨੂੰ ਦੋ ਦਿਨ ਪਹਿਲੇ ਹੀ ਗ੍ਰਿਫਤਾਰ ਕੀਤਾ ਸੀ।

ਅਧਿਕਾਰਕ ਸੂਤਰਾਂ ਮੁਤਾਬਕ ਅੱਤਵਾਦੀਆਂ ਨੇ ਵੀਰਵਾਰ ਰਾਤੀ ਪੰਜ ਅਜਿਹੇ ਲੋਕਾਂ ਨੂੰ ਅਗਵਾ ਕਰ ਲਿਆ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਪੁਲਸ 'ਚ ਤਾਇਨਾਤ ਹਨ। ਇਨ੍ਹਾਂ ਨੂੰ ਕੁਲਗਾਮ ਤੋਂ ਅਗਵਾ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪੁਲਵਾਮਾ 'ਚ ਇਕ ਪੁਲਸ ਕਰਚਮਾਰੀ ਦੇ ਘਰ ਤੋਂ ਅੱਤਵਾਦੀਆਂ ਨੇ ਚਾਰ ਪਰਿਵਾਰਕ ਮੈਂਬਰਾਂ ਨੂੰ ਅਗਵਾ ਕਰ ਲਿਆ ਅਤੇ ਸ਼ੌਪੀਆਂ 'ਚ ਇਕ ਪੁਲਸ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਅਗਵਾ ਕਰ ਲਿਆ। ਜਿਨ੍ਹਾਂ ਪੁਲਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅਗਵਾ ਕੀਤਾ ਗਿਆ, ਉਨ੍ਹਾਂ 'ਚ ਇਕ ਪੁਲਸ ਅਧਿਕਾਰੀ ਅਤੇ ਇਕ ਉਪ-ਅਧਿਕਾਰੀ ਪੱਧਰ ਦਾ ਅਧਿਕਾਰੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਤ੍ਰਾਲ ਤੋਂ ਇਕ ਪੁਲਸ ਕਰਮਚਾਰੀ ਦੇ ਬੇਟੇ ਨੂੰ ਅਗਵਾ ਕੀਤਾ ਗਿਆ ਸੀ।
ਧਾਰਾ 35-ਏ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ
NEXT STORY