ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਰਾਜ ਦਾ ਦਰਜਾ ਜਲਦੀ ਬਹਾਲ ਕਰਨ ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਦੀ ਸੰਭਾਵਨਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀ ਉਮਰ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਇਹ ਦੂਜੀ ਮੁਲਾਕਾਤ ਹੋਵੇਗੀ। ਸੂਤਰਾਂ ਨੇ ਕਿਹਾ ਹੈ ਕਿ ਸ਼੍ਰੀ ਉਮਰ ਨੂੰ ਆਪਣੀ ਪਹਿਲੀ ਮੀਟਿੰਗ 'ਚ 'ਸਕਾਰਾਤਮਕ ਭਰੋਸਾ' ਮਿਲਿਆ ਸੀ ਅਤੇ ਉਹ ਆਸਵੰਦ ਹਨ ਕਿ ਕੇਂਦਰ ਸਰਕਾਰ ਰਾਜ ਦਾ ਦਰਜਾ ਬਹਾਲ ਕਰਨ ਦੇ ਆਪਣੇ ਵਾਅਦੇ ਨੂੰ ਜਲਦੀ ਤੋਂ ਜਲਦੀ ਪੂਰਾ ਕਰੇਗੀ।
ਕੇਂਦਰ ਸਰਕਾਰ ਨੇ ਹਾਲਾਂਕਿ ਰਾਜ ਦਾ ਦਰਜਾ ਬਹਾਲ ਕਰਨ ਲਈ ਆਪਣੀ ਵਚਨਬੱਧਤਾ ਦਾ ਵਾਰ-ਵਾਰ ਭਰੋਸਾ ਦਿੱਤਾ ਹੈ ਪਰ ਅਜੇ ਤੱਕ ਇਸ ਲਈ ਕੋਈ ਠੋਸ ਸਮੇਂ ਹੱਦ ਨਹੀਂ ਦਿੱਤੀ ਗਈ ਹੈ। ਰਾਜ ਦੇ ਦਰਜੇ ਤੋਂ ਇਲਾਵਾ ਮੁੱਖ ਮੰਤਰੀ ਸ਼੍ਰੀ ਸ਼ਾਹ ਨਾਲ ਮੁਲਾਕਾਤ ਦੌਰਾਨ ਦੋਹਰੇ ਕੰਟਰੋਲ ਦੇ ਪ੍ਰਸ਼ਾਸਨਿਕ ਮੁੱਦਿਆਂ ਬਾਰੇ ਵੀ ਚਿੰਤਾ ਜਤਾ ਸਕਦੇ ਹਨ। ਸੱਤਾ 'ਚ 2 ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਜੰਮੂ ਅਤੇ ਕਸ਼ਮੀਰ 'ਚ ਅਜੇ ਵੀ ਕੰਮਕਾਜ ਦੇ ਨਿਯਮ (ਟੀਬੀਆਰ) ਨਹੀਂ ਹਨ ਜੋ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਅਤੇ ਵੱਖ-ਵੱਖ ਵਿਭਾਗਾਂ ਅਤੇ ਪ੍ਰਸ਼ਾਸਨਿਕ ਮਾਮਲਿਆਂ 'ਚ ਇਸ ਦੀਆਂ ਸ਼ਕਤੀਆਂ ਨੂੰ ਪਰਿਭਾਸ਼ਿਤ ਕਰਦੇ ਹਨ। ਕੰਮਕਾਜ ਦੇ ਨਿਯਮਾਂ 'ਚ ਕਮੀ ਸ਼੍ਰੀ ਅਬਦੁੱਲਾ ਦੀ ਅਗਵਾਈ ਵਾਲੀ ਚੁਣੀ ਹੋਈ ਸਰਕਾਰ ਅਤੇ ਲੈਫਟੀਨੈਂਟ ਗਵਰਨਰ ਦੀ ਅਗਵਾਈ ਵਾਲੇ ਪ੍ਰਸ਼ਾਸਨ ਵਿਚਕਾਰ ਟਕਰਾਅ ਪੈਦਾ ਕਰ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜੀਮ ਸੜਕ ਹਾਦਸੇ 'ਚ 12 ਯਾਤਰੀ ਜ਼ਖਮੀ
NEXT STORY