ਪਹਿਲਗਾਮ- ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ 'ਚ 22 ਅਪ੍ਰੈਲ 2025 ਨੂੰ ਹੋਏ ਇਕ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚ ਹੈਦਰਾਬਾਦ ਦਾ ਇਕ ਖੁਫੀਆ ਅਧਿਕਾਰੀ ਵੀ ਸ਼ਾਮਲ ਸੀ। ਹਮਲੇ ਦੌਰਾਨ, ਅੱਤਵਾਦੀਆਂ ਨੇ ਸੈਲਾਨੀਆਂ ਤੋਂ ਉਨ੍ਹਾਂ ਦੇ ਧਰਮ ਬਾਰੇ ਪੁੱਛਿਆ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਦੇਸ਼ ਭਰ 'ਚ ਰੋਸ ਫੈਲ ਗਿਆ। ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਪੁਲਸ ਨੇ ਚਾਰ ਅੱਤਵਾਦੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਇਨਾਮ ਦਾ ਐਲਾਨ ਕੀਤਾ ਹੈ। ਹਾਲਾਂਕਿ, ਇਨ੍ਹਾਂ ਅੱਤਵਾਦੀਆਂ ਦੀ ਪਛਾਣ ਅਤੇ ਇਸ ਹਮਲੇ 'ਚ ਉਨ੍ਹਾਂ ਦੀ ਭੂਮਿਕਾ ਸਪੱਸ਼ਟ ਨਹੀਂ ਹੈ। ਅਧਿਕਾਰੀਆਂ ਅਨੁਸਾਰ ਇਹ ਹਮਲਾ ਪੂਰੀ ਤਰ੍ਹਾਂ ਯੋਜਨਾਬੱਧ ਸੀ ਅਤੇ ਸੈਲਾਨੀ ਇਸ ਤੋਂ ਪੂਰੀ ਤਰ੍ਹਾਂ ਅਣਜਾਣ ਸਨ। ਮੰਗਲਵਾਰ ਦੁਪਹਿਰ ਨੂੰ ਜਦੋਂ ਸੈਲਾਨੀ ਬੈਸਰਨ ਘਾਟੀ 'ਚ ਕੁਦਰਤ ਦੀ ਸੁੰਦਰਤਾ ਦਾ ਆਨੰਦ ਮਾਣ ਰਹੇ ਸਨ, ਤਾਂ ਅਚਾਨਕ ਗੋਲੀਬਾਰੀ ਦੀ ਆਵਾਜ਼ ਗੂੰਜਣ ਲੱਗੀ। ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਸੁਰੱਖਿਆ ਏਜੰਸੀਆਂ ਹਮਲਾਵਰਾਂ ਦੀ ਭਾਲ ਕਰ ਰਹੀਆਂ ਹਨ। ਘਟਨਾ ਤੋਂ ਤੁਰੰਤ ਬਾਅਦ, ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਪਰ ਖੁਫੀਆ ਏਜੰਸੀਆਂ ਹਮਲੇ ਦੇ ਪਿੱਛੇ ਦੇ ਉਦੇਸ਼ ਅਤੇ ਨੈੱਟਵਰਕ ਦਾ ਪਤਾ ਲਗਾਉਣ ਲਈ ਹਰ ਪਹਿਲੂ ਦੀ ਜਾਂਚ ਕਰ ਰਹੀਆਂ ਹਨ।

ਇਹ ਵੀ ਪੜ੍ਹੋ : Breaking : ਜੰਮੂ ਕਸ਼ਮੀਰ 'ਚ 2 ਅੱਤਵਾਦੀ ਢੇਰ
'ਮਿੰਨੀ ਸਵਿਟਜ਼ਰਲੈਂਡ' ਵਿੱਚ ਖੂਨੀ ਖੇਡ
ਦੱਸਣਯੋਗ ਹੈ ਕਿ ਬੈਸਰਨ ਘਾਟੀ, ਜਿਸ ਨੂੰ ਲੋਕ ਪਿਆਰ ਨਾਲ 'ਮਿੰਨੀ ਸਵਿਟਜ਼ਰਲੈਂਡ' ਕਹਿੰਦੇ ਹਨ, ਮੰਗਲਵਾਰ ਦੁਪਹਿਰ 2.30 ਵਜੇ ਅਚਾਨਕ ਗੋਲੀਬਾਰੀ ਦੀ ਆਵਾਜ਼ ਨਾਲ ਕੰਬ ਗਈ। ਪਹਾੜਾਂ ਦੀ ਗੋਦ 'ਚ ਵਸੇ ਇਸ ਸੁੰਦਰ ਸਥਾਨ 'ਤੇ ਪਹੁੰਚਣ ਵਾਲੇ ਸੈਲਾਨੀਆਂ ਨੇ ਸ਼ਾਇਦ ਹੀ ਸੋਚਿਆ ਹੋਵੇਗਾ ਕਿ ਉਨ੍ਹਾਂ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਕਿਸੇ ਕਾਲੀਆਂ ਖ਼ਬਰਾਂ ਦੀਆਂ ਸੁਰਖੀਆਂ 'ਚ ਬਦਲ ਜਾਣਗੀਆਂ।
ਇਹ ਵੀ ਪੜ੍ਹੋ : ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਨਵੀਂ Timing
ਇਸ ਕਤਲੇਆਮ ਦਾ ਮਾਸਟਰਮਾਈਂਡ ਕੌਣ ਹੈ?
ਖੁਫੀਆ ਏਜੰਸੀਆਂ ਨੇ ਹਮਲੇ ਦੀ ਸਾਜ਼ਿਸ਼ ਰਚਣ ਵਾਲਿਆਂ ਦੀ ਪਛਾਣ ਕਰ ਲਈ ਹੈ। ਇਸ ਭਿਆਨਕ ਹਮਲੇ ਪਿੱਛੇ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ਸੈਫੁੱਲਾ ਕਸੂਰੀ ਉਰਫ਼ ਖਾਲਿਦ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਚ ਲੁਕੇ 2 ਹੋਰ ਅੱਤਵਾਦੀਆਂ ਦਾ ਹੱਥ ਮੰਨਿਆ ਜਾ ਰਿਹਾ ਹੈ। ਸੈਫੁੱਲਾ ਨੂੰ ਮੋਸਟ ਵਾਂਟੇਡ ਅੱਤਵਾਦੀ ਹਾਫਿਜ਼ ਸਈਦ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ। ਇਸ ਹਮਲੇ ਨੂੰ ਅੰਜਾਮ ਦੇਣ ਲਈ, ਅੱਤਵਾਦੀਆਂ ਨੇ ਨਾ ਸਿਰਫ਼ ਸੈਨਿਕਾਂ ਦਾ ਭੇਸ ਧਾਰਿਆ, ਸਗੋਂ ਸੈਲਾਨੀਆਂ ਦੀ ਪਛਾਣ ਵੀ ਮੰਗੀ ਅਤੇ ਫਿਰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Breaking : ਜੰਮੂ ਕਸ਼ਮੀਰ 'ਚ 2 ਅੱਤਵਾਦੀ ਢੇਰ
NEXT STORY