ਜੰਮੂ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਇੱਕ ਪੁਲਸ ਮੁਲਾਜ਼ਮ ਨੇ ਇੱਕ ਏਕੇ-47 ਰਾਈਫਲ ਨਾਲ ਕਥਿਤ ਤੌਰ 'ਤੇ ਆਪਣੇ ਸਾਥੀ ਦਾ ਗੋਲੀ ਮਾਰ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਵਾਰਦਾਤ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਪੁਲਸ ਮੁਲਾਜ਼ਮ ਇੱਕ ਹੋਰ ਸਾਥੀ ਨਾਲ ਉੱਤਰੀ ਕਸ਼ਮੀਰ ਦੇ ਸੋਪੋਰ ਤੋਂ ਜੰਮੂ ਖੇਤਰ ਦੇ ਰਿਆਸੀ ਜ਼ਿਲ੍ਹੇ ਦੇ ਤਲਵਾੜਾ ਸਥਿਤ ਸਹਾਇਕ ਸਿਖਲਾਈ ਕੇਂਦਰ (ਐਸਟੀਸੀ) ਜਾ ਰਹੇ ਸਨ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਮੈਟਰੋ ਸਟੇਸ਼ਨ 'ਤੇ ਮਿਲੀ ਬੰਬ ਦੀ ਸੂਚਨਾ, ਪੁਲਸ ਨੂੰ ਪਈਆਂ ਭਾਜੜਾਂ
ਸਵੇਰੇ ਕਰੀਬ 6.30 ਵਜੇ ਜ਼ਿਲ੍ਹਾ ਹੈੱਡਕੁਆਰਟਰ 'ਤੇ ਸਥਿਤ ਕਾਲੀ ਮਾਤਾ ਮੰਦਰ ਦੇ ਬਾਹਰ ਪੁਲਸ ਵੈਨ ਦੇ ਅੰਦਰੋਂ ਪੁਲਸ ਮੁਲਾਜ਼ਮਾਂ ਦੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ ਮਿਲੀਆਂ। ਅਧਿਕਾਰੀਆਂ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਨੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਗੱਡੀ ਦੇ ਡਰਾਈਵਰ 'ਤੇ ਗੋਲੀ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਫਿਰ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਗੱਡੀ ਵਿੱਚ ਸਵਾਰ ਇੱਕ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਸੁਰੱਖਿਅਤ ਫ਼ਰਾਰ ਹੋ ਗਿਆ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਊਧਮਪੁਰ ਦੇ ਸੀਨੀਅਰ ਪੁਲਸ ਸੁਪਰਡੈਂਟ ਅਮੋਦ ਅਸ਼ੋਕ ਨਾਗਪੁਰੇ ਨੇ ਦੱਸਿਆ ਕਿ ਦੋਸ਼ੀ ਨੇ ਗੋਲੀਬਾਰੀ ਲਈ ਆਪਣੀ ਏਕੇ 47 ਰਾਈਫਲ ਦੀ ਵਰਤੋਂ ਕੀਤੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, 2-3 ਦਿਨ ਖ਼ਰਾਬ ਰਹੇਗਾ ਮੌਸਮ
ਮੁਢਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਅਧਿਕਾਰੀ ਨੇ ਕਿਹਾ, "ਉਹ ਸੋਪੋਰ ਵਿੱਚ ਤਾਇਨਾਤ ਸਨ ਅਤੇ ਕਸ਼ਮੀਰ ਦੇ ਨਿਵਾਸੀ ਸਨ। ਦੋਸ਼ੀ ਨੇ ਆਪਣੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ।'' ਇਸ ਤੋਂ ਪਹਿਲਾਂ ਪੁਲਸ ਨੇ ਇੱਕ ਬਿਆਨ ਵਿੱਚ ਕਿਹਾ, "ਅੱਜ ਸਵੇਰੇ 6.30 ਵਜੇ ਦੇ ਕਰੀਬ ਰਹਿਬਲ ਪੁਲਸ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਸੋਪੋਰ ਤੋਂ ਇੱਕ ਵਿਭਾਗ ਦੀ ਗੱਡੀ ਵਿੱਚ ਐਸਟੀਸੀ ਤਲਵਾੜਾ ਜਾ ਰਹੇ ਦੋ ਪੁਲਸ ਕਰਮਚਾਰੀ ਗੋਲੀਆਂ ਨਾਲ ਜ਼ਖ਼ਮੀ ਹੋ ਗਏ ਹਨ।" ਉਹਨਾਂ ਕਿਹਾ, "ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਇੱਕ ਸਾਥੀ ਦੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਹੈ। ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।''
ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਲਜੀਤ ਦੋਸਾਂਝ ਦੇ ਨਾਂ 'ਤੇ ਵੱਡੀ ਲੁੱਟ, ਗ੍ਰਿਫ਼ਤਾਰੀ ਮਗਰੋਂ ਮਚੀ ਤਰਥੱਲੀ
NEXT STORY