ਜਲੰਧਰ/ਜੰਮੂ-ਕਸ਼ਮੀਰ (ਵਰਿੰਦਰ ਸ਼ਰਮਾ)- ਰਾਜਸਥਾਨ ’ਚ ਪਾਕਿ ਦੀ ਸਰਹੱਦ ’ਤੇ ਵੱਸੇ ਪਿੰਡਾਂ ਦੇ ਲੋਕ ਵੀ ਬਹੁਤ ਮੁਸ਼ਕਿਲ ਜੀਵਨ ਬਤੀਤ ਕਰ ਰਹੇ ਹਨ, ਇਸ ਲਈ ਪੰਜਾਬ ਕੇਸਰੀ ਗਰੁੱਪ ਵੱਲੋਂ ਚਲਾਈ ਜਾ ਰਹੀ ਰਾਹਤ ਮੁਹਿੰਮ ਨਿਰੰਤਰ ਜਾਰੀ ਹੈ। ਇਸੇ ਕੜੀ ’ਚ ਬੀਤੇ ਦਿਨੀਂ 645ਵੇਂ ਟਰੱਕ ਦੀ ਰਾਹਤ ਸਮੱਗਰੀ ਰਾਜਸਥਾਨ ਦੇ ਜੈਸਲਮੇਰ ਦੇ ਲੌਂਗੇਵਾਲਾ ਬਾਰਡਰ ’ਤੇ ਵੰਡੀ ਗਈ, ਜੋਕਿ ਭਗਵਾਨ ਮਹਾਵੀਰ ਸੇਵਾ ਸੰਸਥਾਨ ਵੱਲੋਂ ਭਿਜਵਾਈ ਗਈ ਸੀ। ਇਸ ਟਰੱਕ ’ਚ 300 ਜ਼ਰੂਰਤਮੰਦ ਪਰਿਵਾਰਾਂ ਲਈ ਕੱਪੜੇ ਅਤੇ ਸਵੈਟਰ ਸਨ। ਰਾਹਤ ਵੰਡ ਸਮਾਰੋਹ ਦਾ ਆਯੋਜਨ ਬੀ. ਐੱਸ. ਐੱਫ. ਦੇ ਡੀ. ਆਈ. ਜੀ. ਅਰੁਣ ਸਿੰਘ ਦੀ ਪ੍ਰਧਾਨਗੀ ’ਚ ਕੀਤਾ ਗਿਆ। ਅਰੁਣ ਸਿੰਘ ਨੇ ਕਿਹਾ ਕਿ ਰਾਜਸਥਾਨ ’ਚ ਸਰਹੱਦੀ ਖੇਤਰਾਂ ਦੇ ਲੋਕ ਗਰੀਬੀ ਅਤੇ ਬੇਰੋਜ਼ਗਾਰੀ ਤੋਂ ਪਰੇਸ਼ਾਨ ਹਨ। ਉਨ੍ਹਾਂ ਦਾ ਜੀਵਨ ਨਰਕ ਵਰਗਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਨਾਬਾਲਗ ਕੁੜੀ ਦਾ ਗਲਾ ਵੱਢ ਕੇ ਕਤਲ, ਖੇਤਾਂ ’ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼
ਭਗਵਾਨ ਮਹਾਵੀਰ ਜੈਨ ਸੇਵਾ ਸੰਸਥਾਨ ਦੇ ਪ੍ਰਧਾਨ ਰਾਕੇਸ਼ ਜੈਨ ਅਤੇ ਵਿਪਨ ਜੈਨ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਸਰਹੱਦੀ ਖੇਤਰਾਂ ’ਚ ਰਹਿ ਰਹੇ ਲੋਕਾਂ ਦੀ ਮਦਦ ਕਰ ਕੇ ਉਹ ਕੰਮ ਕਰ ਰਿਹਾ ਹੈ, ਜੋ ਸਰਕਾਰ ਨੂੰ ਕਰਨਾ ਚਾਹੀਦਾ ਹੈ। ਰਾਹਤ ਵੰਡ ਟੀਮ ਦੇ ਇੰਚਾਰਜ ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ’ਚ ਲੁਧਿਆਣਾ ਦੇ ਦਾਨਵੀਰ ਸੱਜਣਾਂ ਦਾ ਬਹੁਤ ਵੱਡਾ ਯੋਗਦਾਨ ਹੈ, ਜਿਸ ਦੇ ਲਈ ਅਸੀਂ ਅਹਿਸਾਨਮੰਦ ਹਾਂ।
ਇਹ ਵੀ ਪੜ੍ਹੋ: ਕੈਪਟਨ ਦਾ ਵੱਡਾ ਬਿਆਨ, ‘ਪਿੱਠ 'ਚ ਛੁਰਾ ਮਾਰਨ ਵਾਲਿਆਂ ਬਾਰੇ ਇਹ ਲੜਾਈ ਜਿੱਤਣ ਤੋਂ ਬਾਅਦ ਗੱਲ ਕਰਾਂਗਾ’
ਕੋਰੋਨਾ ਮਰੀਜ਼ਾਂ ਲਈ ਵੱਡੀ ਖ਼ਬਰ; ਹੁਣ ਨੇਜਲ ਸਪ੍ਰੇਅ ਨਾਲ ਹੋਵੇਗਾ ਇਲਾਜ
NEXT STORY