ਸ਼੍ਰੀਨਗਰ- ਜੰਮੂ ਕਸ਼ਮੀਰ 'ਚ ਕੁਪਵਾੜਾ ਜ਼ਿਲ੍ਹੇ ਦੇ ਜਚਲਦਾਰਾ ਇਲਾਕੇ 'ਚ ਸੋਮਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਇਕ ਅਣਜਾਣ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਜਚਲਦਾਰਾ ਦੇ ਕਰੂਮਹੂਰਾ ਪਿੰਡ 'ਚ ਘੇਰਾਬੰਦੀ ਕੀਤੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਜਵਾਬੀ ਗੋਲੀਬਾਰੀ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਹਾਦਸੇ ਵਾਲੀ ਜਗ੍ਹਾ ਤੋਂ ਕੁਝ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਗਏ ਹਨ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਕੀ ਹੈ ਅਤੇ ਉਸ ਦਾ ਸੰਬੰਧ ਕਿਹੜੇ ਸਮੂਹ ਨਾਲ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇ ਸ਼ੁਰੂ ਕੀਤੀ ‘ਪਲਾਇਨ ਰੋਕੋ, ਨੌਕਰੀ ਦਿਓ’ ਪੈਦਲ ਯਾਤਰਾ
NEXT STORY