ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਬੁੱਧਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ, ਜਿਸ 'ਚ 2 ਅੱਤਵਾਦੀ ਮਾਰੇ ਗਏ। ਫ਼ੌਜ ਨੇ ਕਿਹਾ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਉੜੀ ਨਾਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ। ਚਿਨਾਰ ਕੋਰ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''23 ਅਪ੍ਰੈਲ 2023 ਨੂੰ ਲਗਭਗ 2-3 ਯੂਆਈ ਅੱਤਵਾਦੀਆਂ ਨੇ ਉੜੀ ਨਾਲਾ, ਬਾਰਾਮੂਲਾ (ਉੱਤਰੀ ਕਸ਼ਮੀਰ) 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ।''
ਇਹ ਵੀ ਪੜ੍ਹੋ : ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਨਵੀਂ Timing
ਫ਼ੌਜ ਨੇ ਕਿਹਾ ਕਿ ਕੰਟਰੋਲ ਰੇਖਾ 'ਤੇ ਤਾਇਨਾਤ ਫ਼ੌਜੀਆਂ ਨੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ ਅਤੇ ਉਨ੍ਹਾਂ ਨੂੰ ਰੋਕਿਆ, ਜਿਸ ਦੇ ਨਤੀਜੇ ਵਜੋਂ ਗੋਲੀਬਾਰੀ ਹੋਈ। ਅਧਿਕਾਰੀਆਂ ਨੇ ਕਿਹਾ,''ਉੜੀ ਸੈਕਟਰ 'ਚ ਚੱਲ ਰਹੇ ਘੁਸਪੈਠ ਰੋਕੂ ਮੁਹਿੰਮ 'ਚ 2 ਅੱਤਵਾਦੀ ਮਾਰੇ ਗਏ ਹਨ।'' ਘੁਸਪੈਠ ਦੀ ਇਹ ਕੋਸ਼ਿਸ਼ ਦੱਖਣ ਕਸ਼ਮੀਰ 'ਚ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ 'ਚ ਹੋਏ ਭਿਆਨਕ ਅੱਤਵਾਦੀ ਹਮਲੇ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ ਹੋਈ ਹੈ, ਜਿਸ 'ਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ। ਫ਼ੌਜ ਨੇ ਕਿਹਾ,''ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ, ਗੋਲਾ-ਬਾਰੂਦ ਅਤੇ ਜੰਗ ਸੰਬੰਧੀ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲਗਾਮ ਹਮਲੇ ਮਗਰੋਂ ਅੱਤਵਾਦੀਆਂ ਦੀ ਇਕ ਹੋਰ ਵੱਡੀ ਸਾਜ਼ਿਸ਼! ਫ਼ੌਜ ਨੇ ਕੀਤੀ ਨਾਕਾਮ
NEXT STORY