ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਇਕ ਸੀਵਰੇਜ਼ ਦੀ ਸਫ਼ਾਈ ਦੌਰਾਨ 2 ਸਕੇ ਭਰਾਵਾਂ ਸਮੇਤ 4 ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਸ਼ਾਮ ਬਿਜਬੇਹਰਾ ਦੇ ਲੁਕਤੀਪੋਰਾ 'ਚ 4 ਲੋਕ ਇਕ ਸੀਵਰੇਜ਼ ਨਾਲ ਜੁੜੇ ਟੋਏ ਦੀ ਸਫ਼ਾਈ ਕਰ ਰਹੇ ਸਨ। ਉਨ੍ਹਾਂ ਸਾਰਿਆਂ ਨੂੰ ਟੋਏ 'ਚ ਬੇਹੋਸ਼ੀ ਦੀ ਹਾਲਤ 'ਚ ਵੇਖਿਆ ਗਿਆ, ਜਿਸ ਤੋਂ ਬਾਅਦ ਚਾਰਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਮ੍ਰਿਤਕਾਂ ਦੀ ਪਛਾਣ ਨਜੀਰ ਅਹਿਮਦ ਡਾਰ, ਉਸ ਦੇ ਭਰਾ ਅਬਦੁੱਲ ਰਾਸ਼ਿਦ ਡਾਰ, ਅਰਸ਼ੀਦ ਅਹਿਮਦ ਵਾਨੀ ਅਤੇ ਸੱਜਾਦ ਅਹਿਮਦ ਵਾਨੀ ਦੇ ਰੂਪ 'ਚ ਕੀਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਸਾਰੀਆਂ ਕਾਨੂੰਨੀ ਅਤੇ ਮੈਡੀਕਲ ਕਾਰਵਾਈਆਂ ਨੂੰ ਪੂਰਾ ਕਰਨ ਤੋਂ ਬਾਅਦ ਅੰਤਿਮ ਸੰਸਕਾਰ ਲਈ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ।
ਰਾਹਤ ਭਰੀ ਖ਼ਬਰ : ਦੇਸ਼ 'ਚ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 51 ਲੱਖ ਦੇ ਪਾਰ
NEXT STORY