ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੋਮਵਾਰ ਨੂੰ ਕਿਹਾ ਕਿ ਘਾਟੀ 'ਚ ਬਰਫ਼ਬਾਰੀ ਤੋਂ ਬਾਅਦ ਸਥਿਤੀ ਨੂੰ ਆਮ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਕਸ਼ਮੀਰ ਘਾਟੀ ਅਤੇ ਜੰਮੂ ਡਿਵੀਜ਼ਨ ਦੇ ਕੁਝ ਇਲਾਕਿਆਂ 'ਚ ਐਤਵਾਰ ਨੂੰ ਮੱਧਮ ਤੋਂ ਭਾਰੀ ਬਰਫ਼ਬਾਰੀ ਹੋਈ, ਜਿਸ ਕਾਰਨ ਕਈ ਇਲਾਕਿਆਂ 'ਚ ਸੜਕਾਂ ਬੰਦ ਹੋ ਗਈਆਂ ਅਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਈ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਅਬਦੁੱਲਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਜੰਮੂ ਕਸ਼ਮੀਰ 'ਚ ਕੱਲ੍ਹ (ਐਤਵਾਰ) ਨੂੰ ਹੋਈ ਬਰਫ਼ਬਾਰੀ ਤੋਂ ਬਾਅਦ ਵਿਸ਼ੇਸ਼ ਰੂਪ ਨਾਲ ਘਾਟੀ 'ਚ, ਸਥਿਤੀ ਨੂੰ ਆਮ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ,''ਘਾਟੀ 'ਚ ਮੌਜੂਦਾ ਸਮੇਂ 1,200 ਮੈਗਾਵਾਟ ਬਿਜਲੀ ਦੀ ਖਪਤ ਹੋ ਰਹੀ ਹੈ ਅਤੇ ਇਸ 'ਚ ਹੋਰ ਵਾਧੇ ਦੀ ਸੰਭਾਵਨਾ ਹੈ। ਬਰਫ਼ ਹਟਾਉਣ ਦਾ ਕੰਮ ਜਾਰੀ ਹੈ ਅਤੇ ਮੁੱਖ ਸੜਕਾਂ 'ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ।'' ਉਨ੍ਹਾਂ ਨੇ ਕਿਹਾ ਕਿ ਮੰਤਰੀ ਸਕੀਨਾ ਇਟੂ ਅਤੇ ਜਾਵੇਦ ਡਾਰ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਨਾਸਿਰ ਅਸਲਮ ਵਾਨੀ ਸਥਿਤੀ ਦੀ ਸਮੀਖਿਆ ਲਈ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Weather Update: ਅਗਲੇ 2 ਦਿਨ ਦੇਸ਼ ਭਰ 'ਚ ਮੌਸਮ ਲਵੇਗਾ ਕਰਵਟ
NEXT STORY