ਜੰਮੂ (ਭਾਸ਼ਾ)- ਜੰਮੂ ਜ਼ੋਨ ਦੇ ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਏਡੀਜੀਪੀ) ਆਨੰਦ ਜੈਨ ਨੇ ਚਿਤਾਵਨੀ ਦਿੱਤੀ ਹੈ ਕਿ ਰਾਸ਼ਟਰ ਵਿਰੋਧੀ ਇਰਾਦੇ ਰੱਖਣ ਵਾਲੇ ਜਾਂ ਅੱਤਵਾਦੀਆਂ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਜੈਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ 'ਤੇ ਉਸ ਦੀ ਸੂਚਨਾ ਦੇ ਕੇ ਕਾਨੂੰਨ ਇਨਫੋਰਸਮੈਂਟ ਏਜੰਸੀਆਂ ਨਾਲ ਸਹਿਯੋਗ ਕਰਨ। ਜੈਨ ਨੇ ਕਿਹਾ,''ਰਾਸ਼ਟਰ ਵਿਰੋਧੀ ਇਰਾਦੇ ਰੱਨੈੱਖਣ ਵਾਲਿਆਂ ਜਾਂ ਅੱਤਵਾਦੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਹੋਣਗੇ।''
ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਚੌਕਸ ਰਹਿਣਾ ਚਾਹੀਦਾ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ 'ਤੇ ਉਸ ਦੀ ਸੂਚਨਾ ਦੇ ਕੇ ਕਾਨੂੰਨ ਇਨਫੋਰਸਮੈਂਟ ਏਜੰਸੀਆਂ ਨਾਲ ਸਹਿਯੋਗ ਕਰਨਾ ਚਾਹੀਦਾ।
ਜੈਨ ਨੇ ਅੱਤਵਾਦੀਆਂ ਦੇ ਨੈੱਟਵਰਕ 'ਤੇ ਨਕੇਲ ਕੱਸ ਕੇ ਖੇਤਰ ਦੀ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਜੰਮੂ ਕਸ਼ਮੀਰ ਪੁਲਸ ਦੇ ਸੰਕਲਪ ਨੂੰ ਜ਼ਾਹਰ ਕੀਤਾ ਅਤੇ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਲੋਕਾਂ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਦੇ ਮਹੱਤਵ 'ਤੇ ਜੋਰ ਦਿੱਤਾ। ਉਨ੍ਹਾਂ ਦੱਸਿਆ ਕਿ 29 ਫਰਾਰ ਅੱਤਵਾਦੀਆਂ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ 29 ਫਰਾਰ ਅੱਤਵਾਦੀਆਂ ਦੀਆਂ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ। ਏ.ਡੀ.ਜੀ.ਪੀ. ਨੇ ਕਿਹਾ,''ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਹ ਜਲਦ ਹੀ ਪੂਰੀ ਹੋ ਜਾਵੇਗੀ, ਜਿਸ ਨਾਲ ਅੱਤਵਾਦੀਆਂ 'ਤੇ ਸ਼ਿਕੰਜਾ ਹੋਰ ਕੱਸ ਜਾਵੇਗਾ।'' ਉਨ੍ਹਾਂ ਕਿਹਾ ਕਿ ਇਹ ਸ ਖ਼ਤ ਕਾਰਵਾਈ ਖੇਤਰ ਦੀ ਸ਼ਾਂਤੀ ਦੀ ਰੱਖਿਆ ਕਰਨ ਅਤੇ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਣਾਏ ਰੱਖਣ ਦੇ ਜੰਮੂ-ਕਸ਼ਮੀਰ ਪੁਲਸ ਦੇ ਸੰਕਲਪ ਨੂੰ ਦਰਸਾਉਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਾਲ ਜਲੂਸ ਦੌਰਾਨ ਵਾਪਰਿਆ ਵੱਡਾ ਹਾਦਸਾ: ਔਰਤਾਂ-ਬੱਚਿਆਂ ਸਣੇ ਝੁਲਸੇ 30 ਲੋਕ
NEXT STORY