ਜੰਮੂ- ਜੰਮੂ ਦੇ ਅਖਨੂਰ ਸੈਕਟਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦਾ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇ.ਸੀ.ਓ.) ਸ਼ਹੀਦ ਹੋ ਗਏ ਪਰ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਦੇ ਅਨੁਸਾਰ, ਚੌਕਸ ਫੌਜਾਂ ਨੇ ਸ਼ੁੱਕਰਵਾਰ ਦੇਰ ਰਾਤ ਕੇਰੀ ਭੱਟਲ ਸੈਕਟਰ ਦੇ ਫਾਰਵਰਡ ਜੰਗਲੀ ਖੇਤਰ 'ਚ ਇਕ ਨਾਲੇ ਦੇ ਨੇੜੇ ਭਾਰੀ ਹਥਿਆਰਾਂ ਨਾਲ ਲੈੱਸ ਅੱਤਵਾਦੀਆਂ ਦੇ ਇਕ ਸਮੂਹ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਭਾਰੀ ਗੋਲੀਬਾਰੀ ਸ਼ੁਰੂ ਹੋ ਗਈ ਜੋ ਕਾਫ਼ੀ ਸਮੇਂ ਤੱਕ ਜਾਰੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਜੇਸੀਓ ਜ਼ਖਮੀ ਹੋ ਗਏ ਅਤੇ ਬਾਅਦ 'ਚ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਖ਼ਰਾਬ ਪੱਖੇ ਨੇ ਬਣਾ ਦਿੱਤੀ ਜੋੜੀ! ਔਰਤ ਨੇ ਠੀਕ ਕਰਨ ਵਾਲੇ ਇਲੈਕਟ੍ਰੀਸ਼ੀਅਨ ਨਾਲ ਕਰਵਾਇਆ ਵਿਆਹ
ਉਨ੍ਹਾਂ ਦੱਸਿਆ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਵਾਧੂ ਫ਼ੋਰਸ ਤਾਇਨਾਤ ਕੀਤੀ ਗਈ ਹੈ ਅਤੇ ਅੰਤਿਮ ਰਿਪੋਰਟ ਮਿਲਣ ਤੱਕ ਤਲਾਸ਼ ਮੁਹਿੰਮ ਜਾਰੀ ਸੀ। ਇਸੇ ਖੇਤਰ 'ਚ 11 ਫਰਵਰੀ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਇਕ ਧਮਾਕੇ 'ਚ ਇਕ ਕੈਪਟਨ ਸਣੇ 2 ਫ਼ੌਜ ਕਰਮੀ ਸ਼ਹੀਦ ਹੋ ਗਏ ਸਨ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ ਸੀ। ਇਹ ਤਾਜ਼ਾ ਘਟਨਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਸਰਹੱਦ ਪ੍ਰਬੰਧਨ ਨਾਲ ਸੰਬੰਧਤ ਮੁੱਦਿਆਂ 'ਤੇ ਚਰਚਾ ਲਈ ਬ੍ਰਿਗੇਡ ਕਮਾਂਡਰ ਪੱਧਰ ਦੀ ਫਲੈਗ ਮੀਟਿੰਗ ਦੇ 2 ਦਿਨ ਬਾਅਦ ਹੋਈ ਹੈ। ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਲਗਭਗ ਇਕ ਦਰਜਨ ਘਟਨਾਵਾਂ ਅਤੇ ਇਕ ਆਈਈਡੀ ਹਮਲੇ ਤੋਂ ਬਾਅਦ ਤਣਾਅ ਘੱਟ ਕਰਨ ਦੀ ਕੋਸ਼ਿਸ਼ 'ਚ ਇਹ ਫਰਵਰੀ ਤੋਂ ਬਾਅਦ ਦੂਜੀ ਅਜਿਹੀ ਬੈਠਕ ਸੀ। ਭਾਰਤੀ ਫ਼ੌਜ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਅਤੇ ਜੰਗਬੰਦੀ ਉਲੰਘਣਾ ਨੂੰ ਲੈ ਕੇ ਆਪਣੇ ਹਮਰੁਤਬਾ ਦੇ ਸਾਹਮਣੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਜੈਸ਼ ਕਮਾਂਡਰ ਸੈਫੁੱਲਾ ਸਮੇਤ 3 ਅੱਤਵਾਦੀ ਢੇਰ
NEXT STORY