ਉਧਮਪੁਰ-ਜੰਮੂ ਅਤੇ ਕਸ਼ਮੀਰ ਜ਼ਿਲੇ ਦੇ ਉਧਮਪੁਰ ਜਿਲੇ 'ਚ ਇਕ ਪ੍ਰਾਈਵੇਟ ਬੱਸ ਸੜਕ ਤੋਂ ਫਿਸਲ ਕੇ ਡੂੰਘੇ ਖੱਡ 'ਚ ਡਿੱਗਣ ਕਾਰਨ 6 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ 31 ਹੋਰ ਜ਼ਖਮੀ ਹੋ ਗਏ। ਰਿਪੋਰਟ ਮੁਤਾਬਕ ਇਹ ਹਾਦਸਾ ਅੱਧੀ ਰਾਤ ਨੂੰ ਸੁਰੀਨਸਰ ਦੇ ਕੋਲ ਚੰਦੇਹ ਪਿੰਡ 'ਚ ਵਾਪਰਿਆ। ਡਰਾਈਵਰ ਤੋਂ ਬੱਸ ਅਨਕੰਟਰੋਲ ਹੋ ਗਈ ਅਤੇ ਫਿਸਲ ਕੇ ਡੂੰਘੇ ਖੱਡ 'ਚ ਡਿੱਗ ਗਈ। ਉਨ੍ਹਾਂ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਰਾਸ਼ਟਰੀ ਰਾਜਮਾਰਗ 'ਤੇ ਪਾਬੰਦੀ ਕਾਰਨ ਆਵਾਜਾਈ ਪੁਲਸ ਤੋਂ ਬਚਣ ਲਈ ਡਰਾਈਵਰ ਨੇ ਕਥਿਤ ਤੌਰ 'ਤੇ ਕਿਸੇ ਹੋਰ ਰਸਤੇ ਰਾਹੀਂ ਬੱਸ ਲਿਜਾ ਰਿਹਾ ਸੀ।
ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਪੁਲਸ ਨੇ ਜੰਮੂ ਅਤੇ ਕਸ਼ਮੀਰ ਰਾਸ਼ਟਰੀ ਰਾਜਮਾਰਗ ਸ਼ਨੀਵਾਰ ਨੂੰ ਜੰਮੂ ਅਤੇ ਸ਼੍ਰੀਨਗਰ ਜਾਣ ਵਾਲੇ ਲੋਕਾਂ ਲਈ ਖੋਲ ਦਿੱਤਾ ਸੀ। ਇਹ ਮਾਰਗ ਬਾਰਿਸ਼ ਅਤੇ ਬਰਫਬਾਰੀ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਕਈ ਦਿਨਾਂ ਤੋਂ ਬੰਦ ਸੀ। ਉਨ੍ਹਾਂ ਨੇ ਦੱਸਿਆ ਕਿ ਤਰੁੰਤ ਬਚਾਅ ਮੁਹਿੰਮ ਨੇ ਕੰਮ ਸ਼ੁਰੂ ਕਰ ਦਿੱਤਾ ਪਰ ਪੰਜ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ 32 ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ 'ਚ ਲਿਜਾਇਆ ਗਿਆ, ਜਿਨ੍ਹਾਂ 'ਚ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਅਭਿਨੰਦਨ ਨੇ ਤਾਂ ਇਤਿਹਾਸ ਰਚ ਦਿੱਤਾ : ਰੱਖਿਆ ਮੰਤਰਾਲੇ
NEXT STORY