ਸ਼੍ਰੀਨਗਰ— ਜੰਮੂ-ਕਸ਼ਮੀਰ 'ਚ ਪ੍ਰਸ਼ਾਸਨ ਨੇ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਆਮ ਨਾਗਰਿਕ ਵਾਹਨਾਂ 'ਤੇ ਲੱਗੀ ਪਾਬੰਦੀ ਨੂੰ 27 ਮਈ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਇਸ ਸਾਲ 14 ਫਰਵਰੀ ਨੂੰ ਪੁਲਵਾਮਾ 'ਚ ਕੇਂਦਰੀ ਰਿਜ਼ਰਵ ਸੁਰੱਖਿਆ ਬਲ ਦੇ ਕਾਫਿਲੇ 'ਤੇ ਹੋਏ ਫਿਦਾਇਨੀ ਹਮਲੇ ਤੋਂ ਬਾਅਦ ਰਾਸ਼ਟਰੀ ਰਾਜਮਾਰਗ 'ਤੇ ਸੁਰੱਖਿਆ ਬਲਾਂ ਦੇ ਕਾਫਿਲੇ ਦੀ ਆਵਾਜਾਈ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਕਰਨ ਲਈ ਇਹ ਪਾਬੰਦੀ ਲਾਗਈ ਗਈ ਸੀ।
ਰਾਜਪਾਲ ਪ੍ਰਸ਼ਾਸਨ ਦੇ ਇਕ ਅਧਿਕਾਰਕ ਬੁਲਾਰੇ ਨੇ ਮੰਗਲਵਾਰ ਸ਼ਾਮ ਨੂੰ ਇਸ ਦੀ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸੂਬੇ 'ਚ ਸੁਰੱਖਿਆ ਹਾਲਾਤਾਂ ਦੀ ਸਮੀਖਿਆ ਤੇ ਸੁਰੱਖਿਆ ਬਲਾਂ ਦੇ ਕਾਫਿਲੇ ਦੀ ਜ਼ਰੂਰਤ ਤੋਂ ਬਾਅਦ ਰਾਜਪਾਲ ਨੇ ਕਸ਼ਮੀਰ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸ ਨਾਲ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ 'ਤੇ ਆਮ ਨਾਗਰਿਕਾਂ ਦੇ ਵਾਹਨਾਂ 'ਤੇ ਲੱਗੀ ਪਾਬੰਦੀ ਨੂੰ 27 ਮਈ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ।
ਹਰਿਆਣਾ ਦੇ ਪਾਣੀ ਦੇ 100 ਕਰੋੜ ਰੁਪਏ ਨਹੀਂ ਦੇ ਰਹੀ ਦਿੱਲੀ ਸਰਕਾਰ : ਖੱਟੜ
NEXT STORY