ਜੰਮੂ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਕਾਰਨ ਸਭ ਤੋਂ ਰੁੱਝੇ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਬੁੱਧਵਾਰ ਸਵੇਰੇ ਬੰਦ ਹੋ ਗਿਆ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਊਧਮਪੁਰ ਦੇ ਦੇਵਲ ਪੁਲ 'ਤੇ ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਬੰਦ ਹੋ ਗਿਆ। ਰਸਤਾ ਸਾਫ਼ ਕਰਨ ਲਈ ਕਾਰਵਾਈ ਜਾਰੀ ਹੈ।
ਪੁਲਸ ਅਧਿਕਾਰੀ ਮੁਤਾਬਕ ਜ਼ਮੀਨ ਖਿਸਕਣ ਮਗਰੋਂ ਚੱਟਾਨ ਦਾ ਇਕ ਵੱਡਾ ਹਿੱਸਾ ਸੜਕ 'ਤੇ ਡਿੱਗ ਪਿਆ, ਜਿਸ ਕਾਰਨ ਆਵਾਜਾਈ ਲਈ ਇਸ ਮਾਰਗ ਨੂੰ ਬੰਦ ਕਰਨਾ ਪਿਆ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਮਸ਼ੀਨਰੀ ਦੀ ਮਦਦ ਨਾਲ ਮਾਰਗ ਨੂੰ ਸਾਫ਼ ਕਰਨ ਲਈ ਮੁਹਿੰਮ ਚਲ ਰਹੀ ਹੈ ਅਤੇ ਆਵਾਜਾਈ ਛੇਤੀ ਹੀ ਬਹਾਲ ਹੋਣ ਦੀ ਉਮੀਦ ਹੈ।
ਦਾਊਦ ਦੇ ਗੁਰਗੇ ਦੀ ਹੱਤਿਆ ਦੇ ਮਾਮਲੇ ’ਚ ਛੋਟਾ ਰਾਜਨ ਬਰੀ
NEXT STORY