ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਜਨ ਔਸ਼ਧੀ ਦਿਵਸ 2026' ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪ੍ਰਮੁੱਖ ਪਹਿਲ ਹਰ ਨਾਗਰਿਕ ਲਈ ਸਸਤੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪਰਿਯੋਜਨਾ ਨੇ ਲੱਖਾਂ ਲੋਕਾਂ ਨੂੰ ਬਹੁਤ ਘੱਟ ਕੀਮਤਾਂ 'ਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ ਹੈ।
ਇਹ ਵੀ ਪੜ੍ਹੋ - ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ ਐਮਰਜੈਂਸੀ ਲੈਂਡਿੰਗ
ਸਿਹਤ ਖਰਚਿਆਂ ਵਿੱਚ ਵੱਡੀ ਬੱਚਤ
ਉਨ੍ਹਾਂ ਕਿਹਾ, "ਜਨ ਔਸ਼ਧੀ ਦਿਵਸ 2026 'ਤੇ, ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਜੋ ਇਸ ਸਕੀਮ ਦਾ ਲਾਭ ਉਠਾ ਰਹੇ ਹਨ।" ਪ੍ਰਧਾਨ ਮੰਤਰੀ ਨੇ ਇਸ ਯੋਜਨਾ ਦੇ ਮਕਸਦ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਨ ਔਸ਼ਧੀ ਕੇਂਦਰਾਂ ਦੇ ਨੈੱਟਵਰਕ ਰਾਹੀਂ ਆਮ ਪਰਿਵਾਰਾਂ 'ਤੇ ਇਲਾਜ ਦਾ ਵਿੱਤੀ ਬੋਝ ਕਾਫੀ ਘੱਟ ਹੋਇਆ ਹੈ। ਉਨ੍ਹਾਂ ਮੁਤਾਬਕ ਜਨ ਔਸ਼ਧੀ ਕੇਂਦਰ ਬ੍ਰਾਂਡਿਡ ਦਵਾਈਆਂ ਦੇ ਮੁਕਾਬਲੇ ਬਹੁਤ ਘੱਟ ਕੀਮਤ 'ਤੇ ਜੈਨਰਿਕ ਦਵਾਈਆਂ ਉਪਲਬਧ ਕਰਵਾਉਂਦੇ ਹਨ। ਅਣਗਿਣਤ ਪਰਿਵਾਰ ਹੁਣ ਆਪਣੇ ਸਿਹਤ ਖਰਚਿਆਂ ਦੀ ਬਚਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਹੀ ਇਲਾਜ ਮਿਲ ਰਿਹਾ ਹੈ। ਇਹ ਪਹਿਲ ਖਾਸ ਤੌਰ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵਰਦਾਨ ਸਾਬਤ ਹੋਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਪੱਤਰਕਾਰ ਛੱਤਰਪਤੀ ਕਤਲ ਕਾਂਡ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਬਰੀ
ਦੇਸ਼ ਭਰ ਵਿੱਚ ਫੈਲਿਆ ਨੈੱਟਵਰਕ
ਪਿਛਲੇ ਕੁਝ ਸਾਲਾਂ ਵਿੱਚ ਪੂਰੇ ਭਾਰਤ ਵਿੱਚ ਹਜ਼ਾਰਾਂ ਜਨ ਔਸ਼ਧੀ ਕੇਂਦਰ ਖੋਲ੍ਹੇ ਗਏ ਹਨ, ਜੋ ਵੱਖ-ਵੱਖ ਬਿਮਾਰੀਆਂ ਲਈ ਦਵਾਈਆਂ ਦੀ ਵਿਸ਼ਾਲ ਸ਼੍ਰੇਣੀ ਪੇਸ਼ ਕਰਦੇ ਹਨ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਦਾ ਉਦੇਸ਼ ਸਿਹਤ ਸੇਵਾਵਾਂ ਨੂੰ ਹਰ ਕਿਸੇ ਦੀ ਪਹੁੰਚ ਵਿੱਚ ਲਿਆਉਣਾ ਹੈ। ਦੱਸ ਦੇਈਏ ਕਿ ਹਰ ਸਾਲ 'ਜਨ ਔਸ਼ਧੀ ਦਿਵਸ' ਜੈਨਰਿਕ ਦਵਾਈਆਂ ਦੇ ਫਾਇਦਿਆਂ ਬਾਰੇ ਜਾਗਰੂਕਤਾ ਵਧਾਉਣ ਲਈ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ - ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਦੇ ਦੌਰੇ ਤੋਂ ਐਨ ਬਾਅਦ ਇਰਾਨ 'ਤੇ ਸਟ੍ਰਾਈਕ ! ਇਜ਼ਰਾਈਲੀ ਵਿਦੇਸ਼ ਮੰਤਰੀ ਨੇ ਦੱਸਿਆ ਅਸਲ ਕਾਰਨ
NEXT STORY