ਨਵੀਂ ਦਿੱਲੀ— ਦੇਸ਼ ਭਰ 'ਚ ਭਗਵਾਨ ਕ੍ਰਿਸ਼ਨ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜੰਮੂ-ਕਸ਼ਮੀਰ ਤੋਂ ਕੰਨਿਆ ਕੁਮਾਰ ਤੱਕ ਦੇਸ਼ ਦੇ ਹਰ ਹਿੱਸੇ 'ਚ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭਗਵਾਨ ਕ੍ਰਿਸ਼ਨ ਦੀਆਂ ਝਾਂਕੀਆਂ ਸਜਾਈਆਂ ਜਾ ਰਹੀਆਂ ਹਨ। ਨਾਲ ਹੀ ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਵਾਸੀਆਂ ਨੂੰ ਸ਼੍ਰੀਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕੀਤਾ,''ਜਨਮ ਅਸ਼ਟਮੀ ਮੌਕੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ। ਭਗਵਾਨ ਸ਼੍ਰੀ ਕ੍ਰਿਸ਼ਨ ਨੇ ਫਲ ਦੀ ਇੱਛਾ ਕੀਤੇ ਬਿਨਾਂ ਕਰਮ ਕਰਨ ਦਾ ਸੰਦੇਸ਼ ਦਿੱਤਾ ਹੈ। ਮੇਰੀ ਕਾਮਨਾ ਹੈ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ 'ਚ ਖੁਸ਼ੀ ਲਿਆਏ।''
ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ,''ਸਾਰੇ ਦੇਸ਼ ਵਾਸੀਆਂ ਨੂੰ ਸ਼੍ਰੀਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਜੈ ਸ਼੍ਰੀਕ੍ਰਿਸ਼ਨ!
ਕ੍ਰਿਸ਼ਨ ਜਨਮ ਉਤਸਵ ਮੌਕੇ ਮਨੋਰੰਜਨ, ਖੇਡ, ਰਾਜਨੀਤੀ ਹਰ ਵਰਗ ਦੇ ਲੋਕ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਹਾਲਾਂਕਿ ਦੇਸ਼ 'ਚ ਇਹ ਤਿਉਹਾਰ 23 ਅਤੇ 24 ਦੋਵੇਂ ਦਿਨ ਮਨਾਇਆ ਜਾ ਰਿਹਾ ਹੈ। ਕੁਝ ਥਾਂਵਾਂ 'ਤੇ ਸ਼ਨੀਵਾਰ ਨੂੰ ਵੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਜਾਵੇਗੀ। ਭਗਵਾਨ ਕ੍ਰਿਸ਼ਨ ਦੀ ਜਨਮ ਭੂਮੀ ਮਥੁਰਾ 'ਚ ਵੀ 24 ਅਗਸਤ ਨੂੰ ਹੀ ਜਨਮ ਉਤਸਵ ਮਨਾਇਆ ਗਿਆ।
ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ
NEXT STORY