ਸਿਰਸਾ– ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਖਾਸ ਕਰਕੇ ਹਰਿਆਣਾ ਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਵੀ ਤਹਿ ਦਿਲ ਤੋਂ ਧੰਨਵਾਦ ਕੀਤਾ।
ਕੇਸਰ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਪੰਪੋਰ 'ਚ ਲਗਾਇਆ ਗਿਆ ਸਿਖਲਾਈ ਕੈਂਪ
NEXT STORY