ਬੈਂਗਲੁਰੂ, (ਭਾਸ਼ਾ)- ਕਰਨਾਟਕ ਹਾਈ ਕੋਰਟ ਨੇ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਮਰਹੂਮ ਜੇ ਜੈਲਲਿਤਾ ਦੇ ਸੋਨੇ ਅਤੇ ਹੀਰੇ ਦੇ ਗਹਿਣੇ ਤਾਮਿਲਨਾਡੂ ਸਰਕਾਰ ਨੂੰ ਸੌਂਪਣ ਦੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਮੰਗਲਵਾਰ ਨੂੰ ਜੈਲਲਿਤਾ ਦੀ ਭਤੀਜੀ ਜੇ ਦੀਪਾ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਜਸਟਿਸ ਮੁਹੰਮਦ ਨਵਾਜ਼ ਦੀ ਸਿੰਗਲ ਜੱਜ ਬੈਂਚ ਨੇ ਇਸ ਪ੍ਰਕਿਰਿਆ ’ਤੇ ਰੋਕ ਲਾਈ ਹੈ।
ਮਰਹੂਮ ਅਖਿਲ ਭਾਰਤੀ ਅੰਨਾ ਦ੍ਰਵਿੜ ਮੁਨੇਤਰ ਕਸ਼ਗਮ (ਅੰਨਾਦ੍ਰਮੁਕ) ਦੀ ਨੇਤਾ ਜੇ ਜੈਲਲਿਤਾ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਉਨ੍ਹਾਂ ਦਾ ਕੀਮਤੀ ਸਾਮਾਨ ਜ਼ਬਤ ਕਰ ਲਿਆ ਗਿਆ ਸੀ ਅਤੇ ਤਾਮਿਲਨਾਡੂ ਦੀ ਇਕ ਵਿਸ਼ੇਸ਼ ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਬੁੱਧਵਾਰ ਤੋਂ ਸੋਨੇ ਅਤੇ ਹੀਰੇ ਦੇ ਗਹਿਣਿਆਂ ਨੂੰ ਤਾਮਿਲਨਾਡੂ ਸਰਕਾਰ ਨੂੰ ਸੌਂਪਿਆ ਜਾਣਾ ਸੀ। ਵਿਸ਼ੇਸ਼ ਅਦਾਲਤ ਨੇ ਆਪਣੇ ਨਿਰਦੇਸ਼ ’ਚ ਕਿਹਾ ਸੀ ਕਿ 27 ਕਿਲੋ ਸੋਨਾ ਅਤੇ ਹੀਰੇ ਦੇ ਗਹਿਣੇ 6 ਅਤੇ 7 ਮਾਰਚ ਨੂੰ ਤਾਮਿਲਨਾਡੂ ਸਰਕਾਰ ਨੂੰ ਸੌਂਪ ਦਿੱਤੇ ਜਾਣੇ ਚਾਹੀਦੇ ਹਨ।
ਵਿਦੇਸ਼ੀ ਨਾਗਰਿਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 14 ਗ੍ਰਿਫ਼ਤਾਰ
NEXT STORY