ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਬੁੱਧਵਾਰ ਨੂੰ ਪਟਗੇਹਰ ਲਿੰਕ ਸੜਕ ਦੇ ਨਿਰਮਾਣ ਵਿਚ ਲੱਗੀ ਜੇਸੀਬੀ ਮਸ਼ੀਨ 150 ਫੁੱਟ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਬੰਟੀ ਠਾਕੁਰ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਦੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ, ਜਦਕਿ ਜੇਸੀਬੀ ਆਪਰੇਟਰ ਪ੍ਰੇਮ ਚੰਦ ਦਾ ਇਲਾਜ ਕੀਤਾ ਜਾ ਰਿਹਾ ਹੈ।
ਪੁਲਸ ਨੇ ਦੱਸਿਆ ਕਿ ਡਰਾਈਵਰ ਨੇ ਮਸ਼ੀਨ ਤੋਂ ਕੰਟਰੋਲ ਗੁਆ ਦੇਣ ਕਾਰਨ ਇਹ ਹਾਦਸਾ ਵਾਪਰਿਆ। ਪੁਲਸ ਨੇ ਦੱਸਿਆ ਕਿ ਉਸ ਦੇ ਖਿਲਾਫ਼ ਆਈ. ਪੀ. ਸੀ. ਦੀ ਧਾਰਾ-279 (ਲਾਪਰਵਾਹੀ ਨਾਲ ਡਰਾਈਵਿੰਗ), 337 (ਜ਼ਖਮੀ ਕਰਨਾ) ਅਤੇ 304ਏ (ਲਾਪਰਵਾਹੀ ਦੀ ਵਜ੍ਹਾ ਨਾਲ ਜਾਨ ਜਾਣਾ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕਾਂਗਰਸ ਦੇ ਸੱਤਾ ’ਚ ਆਉਣ ’ਤੇ ਨਕਸਲੀਆਂ ਦੇ ਹੌਸਲੇ ਹੋ ਜਾਂਦੇ ਹਨ ਬੁਲੰਦ : ਮੋਦੀ
NEXT STORY