ਨੈਸ਼ਨਲ ਡੈਸਕ - ਬਿਹਾਰ ਦੇ ਗਯਾ ਜ਼ਿਲੇ 'ਚ ਬਦਮਾਸ਼ਾਂ ਨੇ ਜੇਡੀਯੂ ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜੇਡੀਯੂ ਆਗੂ ਦੇਰ ਰਾਤ ਇੱਕ ਦਾਅਵਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਹਮਲਾਵਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜੇਡੀਯੂ ਨੇਤਾ ਨੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਲੱਗਣ ਨਾਲ ਉਹ ਜ਼ਮੀਨ 'ਤੇ ਡਿੱਗ ਗਿਆ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੁਲਸ ਕਾਨੂੰਨ ਅਤੇ ਸ਼ਾਂਤੀ ਦੇ ਡਿਪਟੀ ਸੁਪਰਡੈਂਟ ਰਵੀ ਪ੍ਰਕਾਸ਼ ਸਿੰਘ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੇਡੀਯੂ ਆਗੂ ਦਾ ਆਪਣੇ ਰਿਸ਼ਤੇਦਾਰ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਅਤੇ ਉਹ ਬੁੱਧਵਾਰ ਰਾਤ ਨੂੰ ਇੱਕ ਦਾਅਵਤ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਜਦੋਂ ਬਦਮਾਸ਼ਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਮਾਮਲੇ ਨਾਲ ਸਬੰਧਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸਿੰਘ ਮੁਤਾਬਕ ਮਹੇਸ਼ ਮਿਸ਼ਰਾ ਬੇਲਾਗੰਜ ਥਾਣਾ ਖੇਤਰ ਦੀ ਚਿਰੈਲਾ ਪੰਚਾਇਤ ਦਾ ਉਪ ਮੁਖੀ ਅਤੇ ਜੇਡੀਯੂ ਬਲਾਕ ਸਕੱਤਰ ਸੀ। ਜ਼ਮੀਨੀ ਝਗੜੇ ਵਿੱਚ ਉਸ ਦੇ ਵਿਰੋਧੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਗੋਲੀਬਾਰੀ ਦੀ ਘਟਨਾ ਵਿਚ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੁਲਸ ਨੇ ਇਸ ਮਾਮਲੇ 'ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਤੋਂ ਘਟਨਾ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੇਰਲ ਦੇ ਕੈਫੇ ’ਚ ‘ਕੁਕਿੰਗ ਸਟੀਮਰ’ ’ਚ ਧਮਾਕਾ, ਇਕ ਦੀ ਮੌਤ
NEXT STORY