ਵਾਇਨਾਡ- ਕੇਰਲ ਦੇ ਵਾਇਨਾਡ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਵਾਹਨ ਦੇ ਖੱਡ 'ਚ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ 'ਚ ਜ਼ਿਆਦਾ ਔਰਤਾਂ ਹਨ। ਪੁਲਸ ਮੁਤਾਬਕ, ਦੁਪਹਿਰ ਨੂੰ ਕਰੀਬ 3:30 ਵਜੇ ਵਲਾਡ-ਮਨੰਥਾਵੜੀ ਰੋਡ 'ਤੇ ਹਾਦਸਾ ਵਾਪਰਿਆ। ਵਾਹਨ 'ਚ ਕਰੀਬ 12 ਲੋਕ ਸਵਾਰ ਸਨ।
ਇਹ ਵੀ ਪੜ੍ਹੋ– ਫਲਾਈਟ 'ਚ ਬੰਬ ਹੈ!... ਮੁੰਬਈ ਪੁਲਸ ਨੂੰ 10 ਸਾਲਾ ਬੱਚੇ ਦੀ ਕਾਲ ਨੇ ਸੁਰੱਖਿਆ ਏਜੰਸੀਆਂ ਨੂੰ ਪਾਈਆਂ ਭਾਜੜਾਂ
ਇਹ ਵੀ ਪੜ੍ਹੋ– ਔਰਤ ਨੇ ਏਲੀਅਨ ਵਰਗੇ ਬੱਚੇ ਨੂੰ ਦਿੱਤਾ ਜਨਮ, ਡਾਕਟਰ ਵੀ ਰਹਿ ਗਏ ਹੈਰਾਨ (ਵੀਡੀਓ)
ਇਕ ਸਥਾਨਕ ਨਿਵਾਸੀ ਨੇ ਮੀਡੀਆ ਨੂੰ ਦੱਸਿਆ ਕਿ ਜੀਪ ਇਕ ਨਿੱਜੀ ਚਾਹ ਦੇ ਬਾਗ 'ਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਲੈਕੇ ਮੱਕੀਮਲਾ ਪਰਤ ਰਹੀ ਸੀ। ਪੁਲਸ ਨੇ ਦੱਸਿਆ ਕਿ ਹਾਦਸੇ 'ਚ ਜ਼ਖ਼ਮੀ ਲੋਕਾਂ ਨੂੰ ਮਨੰਥਾਵੜੀ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ ਪਰ ਉਨ੍ਹਾਂ 'ਚੋਂ 9 ਦੀ ਮੌਤ ਹੋ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਘੱਟੋ-ਘੱਟ ਦੋ ਲੋਕਾਂ ਦੀ ਹਾਲਤ ਗੰਭੀਰ ਬਣਾਈ ਹੋਈ ਹੈ।
ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਕੋਝੀਕੋਡ 'ਚ ਮੌਜੂਦ ਜੰਗਲ ਮੰਤਰੀ ਏ.ਕੇ. ਸਸੀਂਦਰ ਨੂੰ ਦੁਰਘਟਨਾ ਵਾਲੀ ਥਾਂ 'ਤੇ ਜਾਣ ਦਾ ਨਿਰਦੇਸ਼ ਦਿੱਤਾ। ਮੁੱਖ ਮੰਤਰੀ ਦਫਤਰ (ਸੀ.ਐੱਮ.ਓ.) ਨੇ ਇਕ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਨੇ ਜ਼ਖ਼ਮੀਆਂ ਦੇ ਇਲਾਜ ਸਮੇਤ ਸਾਰੇ ਉਪਾਵਾਂ ਦਾ ਤਾਲਮੇਲ ਕਰਨ ਅਤੇ ਹੋਰ ਜ਼ਰੂਰੀ ਚੀਜ਼ਾਂ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ– ਹਿਮਾਚਲ : ਕੁੱਲੂ ਤੋਂ ਸਾਹਮਣੇ ਆਈ ਤਬਾਹੀ ਦੀ ਵੀਡੀਓ, ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ 8 ਬਹੁਮੰਜ਼ਿਲਾ ਇਮਾਰਤਾਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇ ਤੇਲੰਗਾਨਾ ਲਈ ਮੀਡੀਆ ਕੋ-ਆਰਡੀਨੇਟਰ ਦੇ ਨਾਵਾਂ ਦਾ ਕੀਤਾ ਐਲਾਨ, ਗੌਤਮ ਸੇਠ ਨੂੰ ਵੀ ਮਿਲੀ ਜ਼ਿੰਮੇਵਾਰੀ
NEXT STORY