ਨੈਸ਼ਨਲ ਡੈਸਕ: ਕਾਂਗਰਸ ਨੇ ਹਾਲ ਹੀ 'ਚ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਆਪਣੀ ਮੱਧ ਪ੍ਰਦੇਸ਼ ਇਕਾਈ 'ਚ ਵੱਡਾ ਬਦਲਾਅ ਕਰਦੇ ਹੋਏ ਸ਼ਨੀਵਾਰ ਨੂੰ ਸਾਬਕਾ ਮੁੱਖ ਮੰਤਰੀ ਕਮਲਨਾਥ ਦੀ ਜਗ੍ਹਾ ਸਾਬਕਾ ਮੰਤਰੀ ਜੀਤੂ ਪਟਵਾਰੀ ਨੂੰ ਸੂਬਾ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। 3 ਦਸੰਬਰ ਨੂੰ ਐਲਾਨੇ ਗਏ ਚੋਣ ਨਤੀਜਿਆਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਨੇ ਕਮਲਨਾਥ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਸੀ। ਸਾਬਕਾ ਮੁੱਖ ਮੰਤਰੀ ਕਮਲਨਾਥ ਪੰਜ ਸਾਲ ਤੋਂ ਵੱਧ ਸਮੇਂ ਤੋਂ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਭੂਮਿਕਾ ਨਿਭਾਅ ਰਹੇ ਸਨ। ਸਾਬਕਾ ਮੰਤਰੀ ਉਮੰਗ ਸਿੰਘਰ ਨੂੰ ਮੱਧ ਪ੍ਰਦੇਸ਼ ਵਿਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਅਤੇ ਹੇਮੰਤ ਕਟਾਰੇ ਨੂੰ ਉਪ ਨੇਤਾ ਨਿਯੁਕਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੁੱਤ ਨੇ ਸਿਰ ਕਲਮ ਕਰ ਕੇ ਕੀਤਾ ਮਾਂ ਦਾ ਕਤਲ, ਫਿਰ ਲਾਸ਼ ਨਾਲ ਵੀ ਕੀਤੀ ਸ਼ਰਮਨਾਕ ਕਰਤੂਤ
ਮੱਧ ਪ੍ਰਦੇਸ਼ ਵਿਚ ਕਾਂਗਰਸ ਦੇ ਨੌਜਵਾਨ ਆਗੂ ਪਟਵਾਰੀ ਇਸ ਵਿਧਾਨ ਸਭਾ ਚੋਣ ਵਿਚ ਰਾਉ ਵਿਧਾਨ ਸਭਾ ਹਲਕੇ ਤੋਂ ਚੋਣ ਹਾਰ ਗਏ ਸਨ। ਇਸ ਦੇ ਬਾਵਜੂਦ ਪਾਰਟੀ ਨੇ ਮੱਧ ਪ੍ਰਦੇਸ਼ 'ਚ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ। ਇਨ੍ਹਾਂ ਨਿਯੁਕਤੀਆਂ ਰਾਹੀਂ ਮੱਧ ਪ੍ਰਦੇਸ਼ ਵਿਚ ਕਾਂਗਰਸ ਨੇ ਹੁਣ ਕਮਲਨਾਥ ਅਤੇ ਦਿਗਵਿਜੇ ਸਿੰਘ ਤੋਂ ਇਲਾਵਾ ਨਵੀਂ ਲੀਡਰਸ਼ਿਪ ਸਥਾਪਤ ਕਰਨ ਦੇ ਸੰਕੇਤ ਦਿੱਤੇ ਹਨ। ਕਾਂਗਰਸ ਨੇ ਚਰਨਦਾਸ ਮਹੰਤ ਨੂੰ ਛੱਤੀਸਗੜ੍ਹ 'ਚ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਹੈ। ਪਿਛਲੀ ਵਿਧਾਨ ਸਭਾ ਵਿਚ ਉਹ ਵਿਧਾਨ ਸਭਾ ਦੇ ਸਪੀਕਰ ਸਨ। ਵੇਣੂਗੋਪਾਲ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਛੱਤੀਸਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀਪਕ ਬੈਜ ਨੂੰ ਅਹੁਦੇ 'ਤੇ ਬਰਕਰਾਰ ਰੱਖਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਲੈ ਕੇ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰਾਂ ਦਾ ਵੱਡਾ ਬਿਆਨ
ਇਨ੍ਹਾਂ ਦੋਵਾਂ ਰਾਜਾਂ ਦੀਆਂ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੇ 230 ਮੈਂਬਰੀ ਸਦਨ ਵਿਚ 163 ਸੀਟਾਂ ਜਿੱਤ ਕੇ ਆਪਣੀ ਸੱਤਾ ਬਰਕਰਾਰ ਰੱਖੀ ਹੈ। ਕਾਂਗਰਸ ਸਿਰਫ਼ 66 ਸੀਟਾਂ ਹੀ ਜਿੱਤ ਸਕੀ। ਹਾਲ ਹੀ ਵਿਚ ਹੋਈਆਂ ਚੋਣਾਂ ਵਿੱਚ ਛੱਤੀਸਗੜ੍ਹ ਦੀ 90 ਮੈਂਬਰੀ ਵਿਧਾਨ ਸਭਾ ਵਿਚ ਕਾਂਗਰਸ ਨੇ 35 ਸੀਟਾਂ ਜਿੱਤੀਆਂ ਹਨ। ਭਾਰਤੀ ਜਨਤਾ ਪਾਰਟੀ ਪੰਜ ਸਾਲ ਬਾਅਦ 54 ਸੀਟਾਂ ਜਿੱਤ ਕੇ ਸੂਬੇ ਦੀ ਸੱਤਾ ਵਿਚ ਵਾਪਸੀ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Shocking! ਔਰਤ ਨੇ Zomato ਤੋਂ ਆਰਡਰ ਕੀਤੇ Fried Rice, ਵਿੱਚੋਂ ਨਿਕਲਿਆ ਮਰਿਆ ਕਾਕਰੋਚ
NEXT STORY