ਭਰਤਪੁਰ : ਰਾਜਸਥਾਨ 'ਚ ਭਰਤਪੁਰ ਜ਼ਿਲ੍ਹੇ ਦੇ ਬਿਆਨਾ 'ਚ ਗੜ੍ਹੀ ਬਾਜਨਾ ਥਾਣਾ ਖੇਤਰ ਦੇ ਪਿੰਡ ਨਗਲਾ ਚੈਲਾ 'ਚ ਘਰੇਲੂ ਝਗੜੇ ਦੌਰਾਨ ਇਕ ਵਿਅਕਤੀ ਵਲੋਂ ਆਪਣੇ ਛੋਟੇ ਭਰਾ ਦੀ ਪਤਨੀ ਨੂੰ ਗੋਲੀ ਮਾਰ ਦੇਣ ਦੀ ਸੂਚਨਾ ਮਿਲੀ ਹੈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਅਨੁਸਾਰ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਸੋਨਪਾਲ ਗੁਰਜਰ ਦੇ ਦੋ ਪੁੱਤਰ ਅਮੀਰ ਸਿੰਘ ਅਤੇ ਉਦੈਭਾਨ ਵਿਚਕਾਰ ਲੜਾਈ ਹੋ ਗਈ। ਇਸ ਦੌਰਾਨ ਛੋਟੇ ਭਰਾ ਉਦੈਭਾਨ ਦੀ ਪਤਨੀ ਸੀਤਾ (25) ਨੂੰ ਵੱਡੇ ਭਰਾ ਅਮੀਰ ਸਿੰਘ ਨੇ ਨਾਜਾਇਜ਼ ਪਿਸਤੌਲ ਨਾਲ ਗੋਲੀ ਮਾਰ ਦਿੱਤੀ।
ਇਹ ਵੀ ਪੜ੍ਹੋ - ਨਸ਼ੇ ਦੀ ਹਾਲਤ 'ਚ ਦਰੱਖ਼ਤ 'ਤੇ ਚੜ੍ਹਿਆ ਨੌਜਵਾਨ, ਹੇਠਾਂ ਉਤਰਨ ਲਈ ਪੁਲਸ ਤੋਂ ਕੀਤੀ ਅਨੋਖੀ ਮੰਗ
ਇਸ ਵਾਰਦਾਤ ਦੌਰਾਨ ਔਰਤ ਦੇ ਢਿੱਡ 'ਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਜ਼ਖਮੀ ਹਾਲਤ 'ਚ ਬਿਆਨਾ ਸੀ.ਐੱਚ.ਸੀ ਲੈ ਗਏ, ਜਿੱਥੋਂ ਉਸ ਨੂੰ ਭਰਤਪੁਰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਬਾਅਦ ਵਿਚ ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਭਰਤਪੁਰ ਤੋਂ ਜੈਪੁਰ ਰੈਫਰ ਕਰ ਦਿੱਤਾ ਗਿਆ। ਫਿਲਹਾਲ ਮਹਿਲਾ ਦਾ ਜੈਪੁਰ ਦੇ ਐੱਸਐੱਮਐੱਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਸ ਟੀਮ ਗਠਿਤ ਕਰ ਦਿੱਤੀ ਗਈ ਹੈ। ਪੁਲਸ ਨੇ ਮਾਮਲੇ ਦੀ ਜਾਣਕਾਰੀ ਲੈ ਕੇ ਐੱਸਐੱਮਐੱਸ ਹਸਪਤਾਲ ਪਹੁੰਚ ਕੇ ਜ਼ਖਮੀ ਔਰਤ ਦੇ ਬਿਆਨ ਦਰਜ ਕੀਤੇ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਐਲਾਨ: ਦੀਵਾਲੀ ਤੋਂ ਪਹਿਲਾਂ ਅਧਿਆਪਕਾਂ ਨੂੰ ਮਿਲੇਗਾ ਤਰੱਕੀ ਦਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ ਕਸ਼ਮੀਰ 'ਚ ਨਵੀਂ ਸਰਕਾਰ ਲਈ ਮਹਿੰਗਾਈ ਤੇ ਬੇਰੁਜ਼ਗਾਰੀ ਸਭ ਤੋਂ ਵੱਡੀ ਚੁਣੌਤੀ : ਫਾਰੂਕ
NEXT STORY