ਪਾਲਘਰ : ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਬੋਈਸਰ ਵਿੱਚ ਇੱਕ ਗਹਿਣਿਆਂ ਦੀ ਦੁਕਾਨ ਦੇ ਅੰਦਰ ਲੁਟੇਰਿਆਂ ਦੇ ਇੱਕ ਗਿਰੋਹ ਵਲੋਂ ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਘਟਨਾ ਦੌਰਾਨ ਲੁਟੇਰੇ ਫਾਇਰਿੰਗ ਕਰਨ ਤੋਂ ਬਾਅਦ ਕੋਈ ਕੀਮਤੀ ਸਮਾਨ ਚੋਰੀ ਕੀਤੇ ਬਿਨਾਂ ਹੀ ਭੱਜ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਕਿਹਾ ਕਿ ਬੋਈਸਰ ਦੇ ਗਣੇਸ਼ ਨਗਰ ਇਲਾਕੇ ਵਿੱਚ ਇੱਕ ਦੁਕਾਨ 'ਤੇ ਸਵੇਰੇ 11:30 ਵਜੇ ਦੇ ਕਰੀਬ ਡਕੈਤੀ ਦੀ ਅਸਫਲ ਕੋਸ਼ਿਸ਼ ਹੋਈ, ਜਿਸ ਵਿੱਚ ਮੁਲਜ਼ਮ ਮੌਕੇ ਤੋਂ ਭੱਜਣ ਤੋਂ ਪਹਿਲਾਂ ਆਪਣਾ ਹਥਿਆਰ ਛੱਡ ਕੇ ਚਲੇ ਗਏ।
ਪੜ੍ਹੋ ਇਹ ਵੀ : ਵੱਡਾ ਝਟਕਾ : ਮਹਿੰਗੀ ਹੋਈ ਬਿਜਲੀ, ਭਲਕੇ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਬੋਈਸਰ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ, "ਲੁਟੇਰਿਆਂ ਦੇ ਇੱਕ ਗਿਰੋਹ ਨੇ ਗਹਿਣਿਆਂ ਦੀ ਦੁਕਾਨ 'ਤੇ ਹਮਲਾ ਕੀਤਾ ਅਤੇ ਦੋ ਗੋਲੀਆਂ ਚਲਾਈਆਂ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਵੀ ਜ਼ਖਮੀ ਨਹੀਂ ਹੋਇਆ। ਚੋਰ ਤੁਰੰਤ ਮੌਕੇ ਤੋਂ ਭੱਜ ਗਏ ਪਰ ਜਲਦੀ ਨਾਲ ਭੱਜਦੇ ਹੋਏ ਆਪਣਾ ਹਥਿਆਰ ਪਿੱਛੇ ਛੱਡ ਗਏ।" ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਇੱਕ ਪੁਲਸ ਟੀਮ ਮੌਕੇ 'ਤੇ ਪਹੁੰਚੀ, ਜਿਹਨਾਂ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਲੁਟੇਰਿਆਂ ਦੀ ਰਿਵਾਲਵਰ ਨੂੰ ਬਰਾਮਦ ਕੀਤਾ। ਉਹਨਾਂ ਨੇ ਇਸ ਹਥਿਆਰ ਨੂੰ ਆਪਣੇ ਕਬਜ਼ੇ ਵਿਚ ਲੈਂਦੇ ਹੋਏ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਅਧਿਕਾਰੀ ਨੇ ਕਿਹਾ ਕਿ ਅਜੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਪੜ੍ਹੋ ਇਹ ਵੀ : 125 ਯੂਨਿਟ ਮੁਫ਼ਤ ਬਿਜਲੀ, 1 ਕਰੋੜ ਨੌਜਵਾਨਾਂ ਨੂੰ ਮਿਲੇਗੀ ਨੌਕਰੀ! ਚੋਣਾਂ ਨੂੰ ਲੈ ਕੇ NDA ਦਾ ਵੱਡਾ ਐਲਾਨ
ਭਾਜਪਾ MP ਨੇ ਕ੍ਰੇਨ ਆਪਰੇਟਰ ਨੂੰ ਜੜਿਆ ਥੱਪੜ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
NEXT STORY