ਰਾਂਚੀ- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਹੋਰਨਾਂ ਖਿਲਾਫ਼ ਜ਼ਮੀਨ ਹੜੱਪਣ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ 'ਚ ਈਡੀ ਨੇ ਰਾਂਚੀ ਵਿਚ ਛਾਪੇਮਾਰੀ ਕਰ ਕੇ ਇਕ ਕਰੋੜ ਰੁਪਏ ਨਕਦ ਅਤੇ 100 ਕਾਰਤੂਸ ਬਰਾਮਦ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਕਾਂਕੇ ਰੋਡ ਸਥਿਤ ਇਕ ਕੰਪਲੈਕਸ ਵਿਚ ਛਾਪੇਮਾਰੀ ਕਰ ਕੇ ਸ਼ੁੱਕਰਵਾਰ ਸ਼ਾਮ ਇਹ ਬਰਾਮਦਗੀ ਕੀਤੀ ਗਈ। ਕੰਪਲੈਕਸ ਦੇ ਮਾਲਕ ਦੀ ਪਛਾਣ ਕਮਲੇਸ਼ ਸਿੰਘ ਨਾਂ ਦੇ ਵਿਅਕਤੀ ਦੇ ਰੂਪ ਵਿਚ ਹੋਈ ਹੈ। ਸੂਤਰਾਂ ਮੁਤਾਬਕ ਛਾਪੇਮਾਰੀ ਦੀ ਇਹ ਕਾਰਵਾਈ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਹੇਮੰਤ ਖਿਲਾਫ਼ ਜ਼ਮੀਨ ਹੜੱਪਣ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ ਪਰ ਇਹ ਇਕ ਵੱਖਰੀ ਜ਼ਮੀਨ ਨਾਲ ਸਬੰਧਤ ਮਾਮਲਾ ਹੈ।
ਇਹ ਵੀ ਪੜ੍ਹੋ- ਵੱਡਾ ਹਾਦਸਾ; ਅੱਗ ਬੁਝਾਊ ਯੰਤਰ ਬਣਾਉਣ ਵਾਲੀ ਕੰਪਨੀ 'ਚ ਧਮਾਕਾ, 8 ਲੋਕਾਂ ਦੀ ਮੌਤ ਦਾ ਖ਼ਦਸ਼ਾ
ਏਜੰਸੀ ਨੇ ਕਾਰਤੂਸ ਬਰਾਮਦ ਕੀਤੇ ਜਾਣ ਦੇ ਸਬੰਧ ਵਿਚ ਹਥਿਆਰਬੰਦ ਐਕਟ ਤਹਿਤ ਪੁਲਸ 'ਚ ਮੁਕੱਦਮਾ ਵੀ ਦਰਜ ਕਰਵਾਇਆ ਹੈ। ਮਾਮਲੇ ਦੀ ਜਾਂਚ ਤਹਿਤ ਈਡੀ ਸੋਰੇਨ, ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਅਤੇ ਰਾਂਚੀ ਦੇ ਸਾਬਕਾ ਡਿਪਟੀ ਕਮਿਸ਼ਨਰ ਛਵੀ ਰੰਜਨ, ਭਾਨੂੰ ਪ੍ਰਤਾਪ ਪ੍ਰਸਾਦ ਅਤੇ ਹੋਰਨਾਂ ਸਮੇਤ 25 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਏਜੰਸੀ ਹੁਣ ਤੱਕ 4 ਦੋਸ਼ ਪੱਤਰ ਦਾਖ਼ਲ ਕਰ ਚੁੱਕੀ ਹੈ। ਜ਼ਮੀਨ ਹੜੱਪਣ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਸੋਰੇਨ ਦਾ ਕਹਿਣਾ ਹੈ ਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿਆਸੀ ਬਦਲਾਖੋਰੀ 'ਚ ਉਨ੍ਹਾਂ ਖਿਲਾਫ਼ ਇਹ ਮਾਮਲਾ ਦਰਜ ਕਰਵਾਇਆ ਹੈ। ਝਾਰਖੰਡ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੁਝ ਹੀ ਮਿੰਟਾਂ ਬਾਅਦ ਈਡੀ ਨੇ 31 ਜਨਵਰੀ ਨੂੰ ਉਨ੍ਹਾਂ ਨੂੰ ਰਾਂਚੀ ਸਥਿਤ ਰਾਜਭਵਨ ਤੋਂ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ- ਜ਼ਿੰਦਗੀ ਤੋਂ ਜ਼ਰੂਰੀ ਹੋਈ ਰੀਲ; ਇਕ ਹੱਥ ਨਾਲ ਇਮਾਰਤ ਦੀ ਛੱਤ ਤੋਂ ਹਵਾ 'ਚ ਲਟਕੀ ਕੁੜੀ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਖਿਲ ਗੁਪਤਾ ਵਲੋਂ ਹੁਣ ਤੱਕ ਕੌਂਸਲਰ ਅਕਸੈੱਸ ਦੀ ਕੋਈ ਬੇਨਤੀ ਨਹੀਂ ਮਿਲੀ: ਵਿਦੇਸ਼ ਮੰਤਰਾਲਾ
NEXT STORY