ਰਾਂਚੀ— ਝਾਰਖੰਡ ਦੇ ਕੋਡਰਮਾ ਜ਼ਿਲੇ ਦੇ ਮਸਮੋਹਨਾ ਪਿੰਡ 'ਚ ਇਕ ਵਿਅਕਤੀ ਨੇ ਆਪਣੇ ਪਰਿਵਾਰ ਦੇ 5 ਮੈਂਬਰਾਂ ਦੀ ਗਲਾ ਵੱਢ ਕੇ ਹੱਤਿਆ ਕਰ ਦਿੱਤੀ। ਇਸ ਕਤਲਕਾਂਡ 'ਚ ਇਕ ਗਰਭਵਤੀ ਔਰਤ ਦਾ ਵੀ ਕਤਲ ਕਰ ਦਿੱਤਾ ਗਿਆ। ਉੱਥੇ ਹੀ ਇਸ ਕਤਲਕਾਂਡ 'ਚ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੈ, ਜਿਸ ਨੂੰ ਇਲਾਜ ਲਈ ਰਾਂਚੀ ਦੇ ਰਿਮਸ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਕਾਤਲ ਮਾਨਸਿਕ ਰੂਪ ਨਾਲ ਬੀਮਾਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜੀ ਅਤੇ ਇਸ ਕਤਲਕਾਂਡ ਦੀ ਜਾਂਚ 'ਚ ਲੱਗ ਗਈ ਹੈ। ਹਾਲੇ ਤੱਕ ਦੀ ਜਾਂਚ 'ਚ ਪਤਾ ਲੱਗਾ ਕਿ ਰਾਤ ਦੇ ਕਰੀਬ 2.30 ਵਜੇ ਮਾਨਸਿਕ ਰੂਪ ਨਾਲ ਬੀਮਾਰ ਇਸ ਨੌਜਵਾਨ ਨੇ ਆਪਣੇ ਹੀ ਪਰਿਵਾਰ ਦੇ ਲੋਕਾਂ ਨੂੰ ਇਕ-ਇਕ ਕਰ ਕੇ ਮੌਤ ਦੇ ਘਾਟ ਉਤਾਰਨਾ ਸ਼ੁਰੂ ਕਰ ਦਿੱਤਾ। ਦੋਸ਼ੀ ਨੇ ਆਪਣੀ ਗਰਭਵਤੀ ਪਤਨੀ ਸਮੇਤ 5 ਲੋਕਾਂ ਦੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ।
ਬੱਚਿਆਂ ਸਮੇਤ 5 ਜੀਆਂ ਦਾ ਕੀਤਾ ਕਤਲ
ਮਿਲੀ ਜਾਣਕਾਰੀ ਅਨੁਸਾਰ 30 ਸਾਲਾ ਗੰਗਾ ਦਾਸ ਨੇ ਰਾਤ ਕਰੀਬ 2.30 ਵਜੇ ਸਭ ਤੋਂ ਪਹਿਲਾਂ ਤੇਜ਼ਧਾਰ ਹਥਿਆਰ ਨਾਲ ਆਪਣੇ ਬੱਚੇ ਭੋਲਾ (3) ਅਤੇ ਬੇਟੀ ਰਾਧਿਕਾ (4) ਦੀ ਗਰਦਨ ਵੱਢ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਹ ਆਪਣੀ ਮਾਂ ਦੇ ਕਮਰੇ 'ਚ ਗਿਆ ਅਤੇ ਮਾਂ ਸ਼ਾਂਤੀ ਦੇਵੀ (50) ਦੀ ਵੀ ਤੇਜ਼ਥਾਰ ਹਥਿਆਰ ਨਾਲ ਹਮਲਾ ਕਰ ਕੇ ਹੱਤਿਆ ਕਰ ਦਿੱਤੀ। ਫਿਰ ਉਸ ਨੇ ਆਪਣੀ ਗਰਭਵਤੀ ਪਤਨੀ 'ਤੇ ਹਮਲਾ ਕਰ ਕੇ ਉਸ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੇ ਆਪਣੀਆਂ 2 ਭਤੀਜੀਆਂ ਗੀਤਿਕਾ (7) ਅਤੇ ਨਿਤੀਕਾ (8) 'ਤੇ ਵੀ ਵਾਰ ਕੀਤਾ, ਹਮਲੇ 'ਚ ਨਿਤੀਕਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੀਤਿਕਾ ਨੂੰ ਕੋਡਰਮਾ ਸਦਰ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਰਾਂਚੀ ਦੇ ਰਿਮਸ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਦੋਸ਼ੀ ਨੇ ਖੁਦ ਨੂੰ ਕੀਤਾ ਕਮਰੇ 'ਚ ਬੰਦ
ਦੱਸਿਆ ਜਾਂਦਾ ਹੈ ਕਿ ਘਟਨਾ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਇਕ ਕਮਰੇ 'ਚ ਬੰਦ ਕਰ ਲਿਆ, ਜਿਸ ਨੂੰ ਕਾਫ਼ੀ ਕੋਸ਼ਿਸ਼ ਤੋਂ ਬਾਅਦ ਸਵੇਰੇ 7.30 ਵਜੇ ਕੋਡਰਮਾ ਦੇ ਐੱਸ.ਡੀ.ਪੀ.ਓ., ਥਾਣਾ ਇੰਚਾਰਜ ਅਤੇ ਪਿੰਡ ਵਾਸੀਆਂ ਨੇ ਕਮਰੇ ਤੋਂ ਬਾਹਰ ਕੱਢਿਆ। ਉੱਥੇ ਹੀ ਇਸ ਘਟਨਾ ਦੇ ਬਾਅਦ ਤੋਂ ਪੂਰੇ ਪਿੰਡ 'ਚ ਮਾਤਮ ਦਾ ਮਾਹੌਲ ਹੈ, ਲੋਕਾਂ ਨੇ ਵੀ ਹਾਦਸੇ ਵਾਲੀ ਜਗ੍ਹਾ 'ਤੇ ਜਮ੍ਹਾ ਹੋਣਾ ਸ਼ੁਰੂ ਕਰ ਦਿੱਤਾ ਹੈ।
ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
NEXT STORY