ਜੀਂਦ (ਭਾਸ਼ਾ)- ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਨਾ ਥਾਣਾ ਖੇਤਰ ਦੇ ਪਿੰਡ ਸੁਰਬਾਰਾ ਵਿਚ ਘਰੇਲੂ ਝਗੜੇ ਕਾਰਨ ਪਤਨੀ ਵੱਲੋਂ ਉਸੇ ਪਿੰਡ ਦੇ ਇਕ ਹੋਰ ਨੌਜਵਾਨ ਨਾਲ ਮਿਲ ਕੇ ਆਪਣੇ ਪਤੀ ਦੀ ਕਥਿਤ ਤੌਰ 'ਤੇ ਡੰਡਿਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਭਤੀਜੇ ਅਮਿਤ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਚਾਚਾ ਰਾਜਾ ਖੇਤੀ ਦਾ ਕੰਮ ਕਰਦਾ ਸੀ ਅਤੇ ਉਸ ਦਾ ਵਿਆਹ ਹਿਸਾਰ ਜ਼ਿਲ੍ਹੇ ਦੇ ਪਿੰਡ ਕਿੰਨਰ ਦੀ ਰਹਿਣ ਵਾਲੀ ਕੁਸੁਮ ਨਾਲ ਹੋਇਆ ਸੀ। ਅਮਿਤ ਨੇ ਸ਼ਿਕਾਇਤ 'ਚ ਦੱਸਿਆ ਕਿ 20 ਦਸੰਬਰ ਦੀ ਰਾਤ ਕਰੀਬ 10 ਵਜੇ ਉਸ ਨੇ ਚਾਚਾ-ਚਾਚੀ ਦੇ ਲੜਨ ਦੀ ਆਵਾਜ਼ ਸੁਣੀ ਤਾਂ ਉਹ ਕੰਧ ਟੱਪ ਕੇ ਉਨ੍ਹਾਂ ਦੇ ਘਰ 'ਚ ਦਾਖ਼ਲ ਹੋਇਆ ਤਾਂ ਦੇਖਿਆ ਕਿ ਚਾਚੇ ਦੇ ਸਿਰ 'ਤੇ ਸੱਟ ਲੱਗੀ ਸੀ ਅਤੇ ਉਹ ਖੂਨ ਵਹਿ ਰਿਹਾ ਸੀ।
ਇਹ ਵੀ ਪੜ੍ਹੋ : 52 ਸਾਲਾ ਸ਼ਖ਼ਸ ਨੇ 9 ਸਾਲਾ ਕੁੜੀ ਨੂੰ ਅਗਵਾ ਕਰ ਕੀਤਾ ਰੇਪ, ਫਿਰ ਕਤਲ ਕਰ ਨਹਿਰ 'ਚ ਸੁੱਟੀ ਲਾਸ਼
ਅਮਿਤ ਅਨੁਸਾਰ ਉਸ ਨੇ ਦੋਹਾਂ ਨੂੰ ਸਮਝਾ ਕੇ ਸ਼ਾਂਤ ਕੀਤਾ ਅਤੇ ਵਾਪਸ ਆਉਣ ਲੱਗਾ, ਉਦੋਂ ਪਰਿਵਾਰ ਦਾ ਹੀ ਵੀਰੇਂਦਰ ਉਨ੍ਹਾਂ ਦੇ ਘਰ 'ਚ ਦਾਕ਼ਲ ਹੋਇਆ। ਉਸ ਨੇ ਦੱਸਿਆ ਕਿ ਆਪਣੇ ਚਾਚੇ ਦੇ ਘਰੋਂ ਵਾਪਸ ਆ ਕੇ ਉਹ ਸੌਂ ਗਿਆ ਅਤੇ ਜਦੋਂ ਸਵੇਰੇ ਜਾਗਿਆ ਤਾਂ ਉਸ ਨੂੰ ਸੂਚਨਾ ਮਿਲੀ ਕਿ ਰਾਜੇ ਦੀ ਮੌਤ ਹੋ ਚੁੱਕੀ ਹੈ। ਅਮਿਤ ਨੇ ਦੱਸਿਆ ਕਿ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਸਰੀਰ ਦੇ ਚਾਰੇ ਪਾਸੇ ਖੂਨ ਹੀ ਖੂਨ ਸੀ। ਪੁਲਸ ਨੇ ਸ਼ਿਕਾਇਤ ਦੇ ਹਵਾਲੇ ਨਾਲ ਕਿਹਾ ਕਿ ਵੀਰੇਂਦਰ ਅਤੇ ਕੁਸੁਮ ਨੇ ਰਾਤ ਨੂੰ ਰਾਜਾ ਦੀ ਫਿਰ ਕੁੱਟਮਾਰ ਕੀਤੀ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ। ਉਚਾਨਾ ਥਾਣੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵਾਨ ਸਿੰਘ ਨੇ ਦੱਸਿਆ ਕਿ ਕੁਸੁਮ ਅਤੇ ਵੀਰੇਂਦਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਦੀ ਮੋਦੀ ’ਤੇ ‘ਜੇਬ ਕਤਰੇ’ ਵਾਲੀ ਟਿੱਪਣੀ ’ਤੇ 8 ਹਫ਼ਤਿਆਂ ’ਚ ਫ਼ੈਸਲਾ ਲਵੇ ਚੋਣ ਕਮਿਸ਼ਨ : ਅਦਾਲਤ
NEXT STORY