ਜੀਂਦ- ਹਰਿਆਣਾ ਦੀ ਜੀਂਦ ਵਿਧਾਨ ਸਭਾ ਸੀਟ 'ਤੇ ਭਾਜਪਾ ਦੇ ਉਮੀਦਵਾਰ ਡਾ. ਕ੍ਰਿਸ਼ਨ ਮਿੱਢਾ ਨੇ ਕਾਂਗਰਸ ਉਮੀਦਵਾਰ ਨੂੰ 15,860 ਵੋਟਾਂ ਨਾਲ ਕਰਾਰੀ ਹਾਰ ਦੇ ਕੇ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ। ਵੋਟਾਂ ਦੀ ਗਿਣਤੀ ਨੂੰ ਲੈ ਕੇ ਸਵੇਰ ਤੋਂ ਉਮੀਦਵਾਰਾਂ ਦੇ ਸਮਰਥਕਾਂ ਦੀ ਭੀੜ ਅਰਜੁਨ ਸਟੇਡੀਅਮ ਦੇ ਆਲੇ-ਦੁਆਲੇ ਲੱਗੀ ਹੋਈ ਸੀ।
ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਭਾਜਪਾ ਉਮੀਦਵਾਰ ਡਾ. ਕ੍ਰਿਸ਼ਨ ਮਿੱਢਾ ਨੂੰ ਕੁੱਲ 68,290 ਵੋਟਾਂ ਮਿਲੀਆਂ, ਜਦਕਿ ਕਾਂਗਰਸ ਉਮੀਦਵਾਰ ਮਹਾਵੀਰ ਗੁਪਤਾ ਨੂੰ 53,060 ਵੋਟਾਂ ਮਿਲੀਆਂ। ਇਸ ਤੋਂ ਪਹਿਲਾਂ ਜੀਂਦ ਵਿਧਾਨ ਸਭਾ ਸੀਟ 'ਤੇ ਹੋਈਆਂ ਜ਼ਿਮਨੀ ਚੋਣਾਂ ਵਿਚ ਵੀ ਡਾ. ਕ੍ਰਿਸ਼ਨ ਮਿੱਢਾ ਨੇ ਜਿੱਤ ਹਾਸਲ ਕੀਤੀ ਸੀ, ਇਸ ਦੇ ਨਾਲ ਹੀ ਮਿੱਢਾ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਵਿਚ ਸਫ਼ਲ ਰਹੇ।
ਡਾ. ਮਿੱਢਾ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਮਰਹੂਮ ਡਾ. ਹਰੀਚੰਦ ਮਿੱਢਾ ਵੀ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਸਨ। ਮਿੱਢਾ ਨੇ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਮਗਰੋਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਨਹੀਂ ਸਗੋਂ ਜੀਂਦ ਦੀ ਜਨਤਾ ਦੇ ਪਿਆਰ ਦੀ ਜਿੱਤ ਹੈ। ਜੀਂਦ ਦੀ ਜਨਤਾ ਨੇ ਭਾਜਪਾ ਦੀ ਜਨ ਕਲਿਆਣਕਾਰੀ ਨੀਤੀਆਂ 'ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਹਰ ਵਰਗ ਦਾ ਕਲਿਆਣ ਕੀਤਾ ਹੈ ਅਤੇ ਇਸ ਦਾ ਨਤੀਜਾ ਹੈ ਕਿ ਭਾਜਪਾ ਦੀ ਟਿਕਟ 'ਤੇ ਉਨ੍ਹਾਂ ਨੇ ਜਿੱਤ ਹਾਸਲ ਕੀਤੀ ਹੈ।
ਹਰਿਆਣਾ ਚੋਣਾਂ ਦਾ ਸਭ ਤੋਂ ਵੱਡਾ ਸਬਕ ਕਿ ਚੋਣਾਂ 'ਚ ਕਦੇ ਵੱਧ ਆਤਮ-ਵਿਸ਼ਵਾਸ ਨਾ ਹੋਵੋ: ਕੇਜਰੀਵਾਲ
NEXT STORY