ਨੈਸ਼ਨਲ ਡੈਸਕ : ਕੇਂਦਰ ਸਰਕਾਰ ਨੇ ਵੀਰਵਾਰ ਨੂੰ ਤੇਲੰਗਾਨਾ ਦੇ ਮੰਤਰੀ ਕੇ. ਟੀ. ਰਾਮਾ ਰਾਓ ਦੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੂੰ ਸੂਬੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੋਣ ਵਾਲੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਸੀ। ਪ੍ਰਧਾਨ ਮੰਤਰੀ ਦਫ਼ਤਰ 'ਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਟਵੀਟ ਕੀਤਾ, ''ਕੁਝ ਮੀਡੀਆ ਰਿਪੋਰਟਾਂ ਦੇ ਅਨੁਸਾਰ, ਤੇਲੰਗਾਨਾ ਦੇ ਮੁੱਖ ਮੰਤਰੀ ਦੇ ਬੇਟੇ ਨੇ ਦਾਅਵਾ ਕੀਤਾ ਹੈ ਕਿ ਪੀ. ਐੱਮ. ਓ. ਨੇ ਸੰਦੇਸ਼ ਭੇਜਿਆ ਹੈ ਕਿ ਸ਼੍ਰੀ ਕੇ. ਸੀ. ਆਰ. ਨੂੰ ਹੈਦਰਾਬਾਦ ਵਿੱਚ ਪ੍ਰਧਾਨ ਮੰਤਰੀ ਦੇ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦਿੱਤਾ ਜਾਵੇ। ਇਹ ਸਰਾਸਰ ਝੂਠ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਅਜਿਹਾ ਕੋਈ ਸੰਦੇਸ਼ ਨਹੀਂ ਭੇਜਿਆ ਗਿਆ।''
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਦਿੱਲੀ ਮਾਡਲ ਨੇ ਪੰਜਾਬ ਦੀ ਬਿਜਲੀ ਕੀਤੀ ਗੁੱਲ
ਮੋਦੀ ਫਰਵਰੀ 'ਚ ਹੈਦਰਾਬਾਦ ਗਏ ਸਨ ਅਤੇ ਦਾਰਸ਼ਨਿਕ ਰਾਮਾਨੁਜਾਚਾਰੀਆ ਦੀ ਮੂਰਤੀ ਦਾ ਉਦਘਾਟਨ ਕੀਤਾ ਸੀ। ਇਸ ਮੌਕੇ ਤੇਲੰਗਾਨਾ ਦੇ ਮੁੱਖ ਮੰਤਰੀ ਰਾਓ ਮੌਜੂਦ ਨਹੀਂ ਸਨ। ਪਿਛਲੇ ਸਾਲ ਨਵੰਬਰ ਵਿੱਚ ਮੋਦੀ ਨੇ ਭਾਰਤ ਬਾਇਓਟੈੱਕ ਕੰਪਨੀ ਦਾ ਦੌਰਾ ਕੀਤਾ ਸੀ ਅਤੇ ਰਾਓ ਉੱਥੇ ਨਹੀਂ ਪਹੁੰਚੇ ਸਨ। ਸਿੰਘ ਨੇ ਕਿਹਾ, ''ਦਰਅਸਲ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ 5 ਫਰਵਰੀ ਨੂੰ ਆਯੋਜਿਤ ਸਮਾਗਮ 'ਚ ਮੌਜੂਦ ਹੋਣਾ ਚਾਹੀਦਾ ਸੀ, ਜਦੋਂ ਪ੍ਰਧਾਨ ਮੰਤਰੀ ਹੈਦਰਾਬਾਦ ਆਏ ਸਨ। ਮੁੱਖ ਮੰਤਰੀ ਦਫ਼ਤਰ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਸੂਚਿਤ ਕੀਤਾ ਸੀ ਕਿ ਰਾਓ ਦੀ ਸਿਹਤ ਠੀਕ ਨਹੀਂ ਹੈ, ਇਸ ਲਈ ਉਹ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ।'' ਤੇਲੰਗਾਨਾ ਦੇ ਆਈ. ਟੀ. ਮੰਤਰੀ ਕੇ. ਟੀ. ਰਾਮਾ ਰਾਓ ਨੇ ਦਾਅਵਾ ਕੀਤਾ ਸੀ ਕਿ ਪ੍ਰਧਾਨ ਮੰਤਰੀ ਦਫ਼ਤਰ ਨੇ ਮੁੱਖ ਮੰਤਰੀ ਨੂੰ ਮੋਦੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋਣ ਲਈ ਕਿਹਾ ਸੀ।
ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ 'ਤੇ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਇਕ ਹੋਰ ਅਧਿਕਾਰੀ 'ਤੇ ਡਿੱਗੀ ਗਾਜ
ਦਿੱਲੀ ਕਮੇਟੀ ਨੇ ਸੱਜਣ ਕੁਮਾਰ ਨੂੰ ਜੇਲ੍ਹ 'ਚੋਂ ਨਿਕਲਣ ਲਈ ਦਿੱਤਾ ਰਾਹ : ਮਨਜੀਤ ਸਿੰਘ GK
NEXT STORY