ਹਰਿਆਣਾ (ਭਾਸ਼ਾ)- ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੇ ਬੁੱਧਵਾਰ ਨੂੰ ਵਹਿਪ ਜਾਰੀ ਕਰ ਕੇ ਆਪਣੇ 10 ਵਿਧਾਇਕਾਂ ਨੂੰ ਹਰਿਆਣਾ ਵਿਧਾਨ ਸਭਾ 'ਚ ਨਾਇਬ ਸਿੰਘ ਸੈਣੀ ਸਰਕਾਰ ਵਲੋਂ ਲਿਆਂਦੇ ਗਏ ਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਦੌਰਾਨ ਸਦਨ ਤੋਂ ਗੈਰ-ਹਾਜ਼ਰ ਰਹਿਣ ਲਈ ਕਿਹਾ। ਮਨੋਹਰ ਲਾਲ ਖੱਟੜ ਦੇ ਅਚਾਨਕ ਤੋਂ ਆਪਣੇ ਕੈਬਨਿਟ ਮੰਤਰੀਆਂ ਨਾਲ ਮੁੱਖ ਮੰਤਰੀ ਅਹੁਦੇ ਤੋਂ ਮੰਗਲਵਾਰ ਨੂੰ ਅਸਤੀਫ਼ਾ ਦੇਣ ਦੇ ਕੁਝ ਘੰਟਿਆਂ ਬਾਅਦ ਭਾਜਪਾ ਨੇ ਸੈਣੀ ਨੂੰ ਹਰਿਆਣਾ ਦਾ ਨਵਾਂ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ। ਮੰਗਲਵਾਰ ਸ਼ਾਮ ਨੂੰ ਸਹੁੰ ਚੁੱਕਣ ਤੋਂ ਬਾਅਦ ਸੈਣੀ ਨੇ ਕਿਹਾ ਕਿ ਉਨ੍ਹਾਂ ਨੇ ਉੱਪ ਰਾਜਪਾਲ ਨੂੰ 48 ਵਿਧਾਇਕਾਂ ਦੇ ਸਮਰਥਨ ਦਾ ਇਕ ਪੱਤਰ ਸੌਂਪਿਆ ਹੈ ਅਤੇ ਉਨ੍ਹਾਂ ਨੂੰ ਭਾਜਪਾ ਸਰਕਾਰ ਨੂੰ ਸਦਨ 'ਚ ਬਹੁਮਤ ਸਾਹਿਬ ਕਰਨ ਲਈ ਬੁੱਧਵਾਰ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਕਿਹਾ ਹੈ।
ਰਾਜ 'ਚ ਭਾਜਪਾ-ਜੇਜੇਪੀ ਗਠਜੋੜ ਟੁੱਟਣ ਦੇ ਸੰਕੇਤਾਂ ਵਿਚਾਲੇ ਇਹ ਵਿਸ਼ਵਾਸ ਪ੍ਰਸਤਾਵ ਲਿਆਂਦਾ ਜਾ ਰਿਹਾ ਹੈ। ਹਾਲਾਂਕਿ ਗਠਜੋੜ ਟੁੱਟਣ ਨੂੰ ਲੈ ਕੇ ਅਜੇ ਤੱਕ ਰਸਮੀ ਐਲਾਨ ਨਹੀਂ ਹੋਇਆ ਹੈ। ਬੁੱਧਵਾਰ ਨੂੰ ਜੇਜੇਪੀ ਨੇ ਵਹਿਪ ਜਾਰੀ ਕਰ ਕੇ ਕਿਹਾ ਕਿ ਹਰਿਆਣਾ ਸਰਕਾਰ ਵਿਧਾਨ ਸਭਾ 'ਚ ਬੁੱਧਵਾਰ ਨੂੰ ਵਿਸ਼ਵਾਸ ਪ੍ਰਸਤਾਵ ਪੇਸ਼ ਕਰੇਗੀ। ਇਸ 'ਚ ਕਿਹਾ ਗਿਆ ਹੈ,''ਇਸ ਲਈ ਹਰਿਆਣਾ ਵਿਧਾਨ ਸਭਾ 'ਚ ਜੇਜੇਪੀ ਦੇ ਸਾਰੇ ਮੈਂਬਰਾਂ ਨੂੰ ਅਪੀਲ ਹੈ ਕਿ ਉਹ ਬੁੱਧਵਾਰ ਨੂੰ ਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਦੇ ਸਮੇਂ ਸਦਨ ਤੋਂ ਗੈਰ-ਹਾਜ਼ਰ ਰਹਿਣ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SC ਨੇ ਧਾਰਾ 370 'ਤੇ ਆਪਣੇ ਫ਼ੈਸਲੇ 'ਚ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਰੱਖਿਆ ਬਰਕਰਾਰ : PM ਮੋਦੀ
NEXT STORY