ਸ਼੍ਰੀਨਗਰ— ਜੰਮੂ ਕਸ਼ਮੀਰ 'ਚ ਵੱਖਵਾਦੀਆਂ 'ਤੇ ਵਿਆਪਕ ਕਾਰਵਾਈ ਦੇ ਸੰਕੇਤਾਂ ਵਿਚਾਲੇ ਸ਼ੁੱਕਰਵਾਰ ਰਾਤ ਜੇ.ਕੇ.ਐੱਲ.ਐੱਫ. ਮੁਖੀ ਯਾਸੀਨ ਮਲਿਕ ਨੂੰ ਹਿਰਾਸਤ 'ਚ ਲੈ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਤੇ ਨੀਮ ਫੌਜੀ ਬਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਹਾਲਾਂਕਿ ਹਾਲੇ ਕਿਸੇ ਹੋਰ ਦੇ ਹਿਰਾਸਤ 'ਚ ਲਏ ਜਾਣ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਵਾਮਾ ਜ਼ਿਲੇ 'ਚ ਸੀ.ਆਰ.ਪੀ.ਐੱਫ. ਦੇ ਕਾਫਿਲੇ 'ਤੇ ਭਿਆਨਕ ਅੱਤਵਾਦੀ ਹਮਲੇ ਦੇ ਅੱਠ ਦਿਨ ਬਾਅਦ ਇਹ ਕਾਰਵਾਈ ਸਾਹਮਣੇ ਆਈ ਹੈ। ਇਸ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ।
ਚੰਦਾ ਕੋਚਰ ਵਿਰੁੱਧ ਲੁਕਆਊਟ ਨੋਟਿਸ ਜਾਰੀ
NEXT STORY