ਸ਼੍ਰੀਨਗਰ (ਏਜੰਸੀ)- ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਇਕ 'ਨੇਤਾ' ਖ਼ਿਲਾਫ਼ ਧੋਖਾਧੜੀ ਅਤੇ ਜਾਲਸਾਜ਼ੀ ਦੇ ਦੋਸ਼ 'ਚ ਸ਼ੁੱਕਰਵਾਰ ਨੂੰ ਮਾਮਲਾ ਦਰਜ ਕਤੀਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਨੰਤਨਾਗ ਪੁਲਸ ਨੇ ਐਸ਼ਮੁਕਾਮ ਦੇ ਹਸਨ ਨੂਰ ਵਾਸੀ ਵਹੀਦ ਅਹਿਮਦ ਇਤੂ ਦੀ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਹੈ। ਇਤੂ ਮੌਜੂਦਾ ਸਮੇਂ ਖਾਨਬਲ ਸਥਿਤ ਸਰਕਾਰੀ ਡਿਗਰੀ ਕਾਲਜ ਦੇ ਹੋਸਟਲ 'ਚ ਰਹਿ ਰਿਹਾ ਹੈ।
ਪੁਲਸ ਬੁਲਾਰੇ ਅਨੁਸਾਰ, ਸ਼ਿਕਾਇਤ 'ਚ ਇਤੂ ਨੇ ਦੋਸ਼ ਲਗਾਇਆ ਕਿ ਬਿਜਬਹੇੜਾ ਦੇ ਕ੍ਰਾਂਦਿਗਾਮ ਵਾਸੀ ਆਬਿਦ ਹੁਸੈਨ ਨੇਂਗਰੂ ਨੇ ਆਪਣੇ ਰਾਜਨੀਤਕ ਪ੍ਰਭਾਵ ਦਾ ਇਸਤੇਮਾਲ ਕਰਦੇ ਹੋਏ ਉਸ ਵਿਸ਼ੇਸ਼ ਪੁਲਸ ਅਧਿਕਾਰੀ (ਐੱਸਪੀਓ) ਦੀ ਨੌਕਰੀ ਦਿਵਾਉਣ ਅਤੇ ਸਾਲਾਨਾ ਅਮਰਨਾਥ ਯਾਤਰਾ ਦੌਰਾਨ ਪਹਿਲਗਮ 'ਚ ਟੈਂਟ ਲਗਾਉਣ ਦੀ ਮਨਜ਼ੂਰੀ ਦਿਵਾਉਣ ਦਾ ਵਾਅਦਾ ਕੀਤਾ ਅਤੇ ਇਸ ਦੇ ਬਦਲੇ ਉਸ ਤੋਂ 8.25 ਲੱਖ ਰੁਪਏ। ਪੁਲਸ ਨੇ ਇਹ ਨਹੀਂ ਦੱਸਿਆ ਕਿ ਨੇਂਗਰੂ ਕਿਹੜੀ ਸਿਆਸੀ ਪਾਰਟੀ ਨਾਲ ਜੁੜੇ ਹਨ। ਬੁਲਾਰੇ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318 (4) (ਜਾਇਦਾਦ ਨਾਲ ਸੰਬੰਧਤ ਧੋਖਾਧੜੀ) ਅਤੇ 351 (3) (ਗੰਭੀਰ ਅਪਰਾਧਕ ਧਮਕੀ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਿਤੇ ਤੁਸੀਂ ਤਾਂ ਨਹੀਂ ਭਰਵਾ ਰਹੇ ਗੱਡੀ 'ਚ ਮਿਲਾਵਟੀ ਪੈਟਰੋਲ? ਇੰਝ ਕਰੋ ਅਸਲੀ-ਨਕਲੀ ਦੀ ਪਛਾਣ
NEXT STORY