ਜੈਪੁਰ : ਰਾਜਸਥਾਨ ਦੇ ਜੋਧਪੁਰ ਦੇ ਫਲੋਦੀ ਵਿੱਚ ਵਾਪਰੇ ਟੈਂਪੋ ਟਰੈਵਲਰ ਹਾਦਸੇ ਦੇ ਪੀੜਤਾਂ ਨੂੰ ਰਾਹਤ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਫਲੋਦੀ ਜ਼ਿਲ੍ਹੇ ਦੇ ਮਟੋਦਾ ਖੇਤਰ ਵਿੱਚ ਵਾਪਰੇ ਹਾਦਸੇ ਵਿੱਚ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਘਟਨਾ ਦੀ ਜਾਂਚ ਦਾ ਐਲਾਨ ਕੀਤਾ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਵਿੱਚ ਹਾਦਸੇ ਵਿੱਚ ਤਿੰਨ ਜਾਂ ਵੱਧ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਹਰੇਕ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਅਤੇ ਹੋਰ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹਸਪਤਾਲ ਦੇ ਮੁਰਦਾਘਰ ਦੇ ਬਾਹਰ ਧਰਨਾ ਖਤਮ ਹੋ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਜੋਧਪੁਰ ਦੇ ਫਲੋਦੀ ਇਲਾਕੇ ਵਿੱਚ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੋ ਟਰੈਵਲਰ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਿਆ ਸੀ। ਇਸ ਭਿਆਨਕ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪੀੜਤਾਂ ਦੇ ਪਰਿਵਾਰਾਂ ਅਤੇ ਪਿੰਡ ਵਾਸੀਆਂ ਵਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਤੇਲੰਗਾਨਾ ਸੜਕ ਹਾਦਸੇ 'ਤੇ ਪ੍ਰਗਟ ਕੀਤਾ ਦੁੱਖ
NEXT STORY