ਇੰਟਰਨੈਸ਼ਨਲ ਡੈਸਕ : ਨਵੀਂ ਦਿੱਲੀ 'ਚ ਆਯੋਜਿਤ ਕਵਾਡ ਬੈਠਕ 'ਚ ਇਕ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਪ੍ਰਗਟਾਈ ਗਈ। ਕਵਾਡ ਦੇਸ਼ਾਂ ਨੇ ਕਿਹਾ ਕਿ ਅਸੀਂ ਕਾਨੂੰਨ ਦੇ ਸ਼ਾਸਨ, ਸੁਤੰਤਰਤਾ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਿਧਾਂਤਾਂ ਦਾ ਜ਼ੋਰਦਾਰ ਸਮਰਥਨ ਕਰਦੇ ਹਾਂ। ਅਸੀਂ ਇੰਡੋ-ਪੈਸੀਫਿਕ ਖੇਤਰ ਅਤੇ ਇਸ ਤੋਂ ਬਾਹਰ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਜ਼ਰੂਰੀ, ਆਜ਼ਾਦੀ ਦੀ ਕਿਸੇ ਵੀ ਇਕਪਾਸੜ ਕੋਸ਼ਿਸ਼ ਦਾ ਵਿਰੋਧ ਕਰਦੇ ਹਾਂ।" ਕਵਾਡ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਵਾਡ ਖੇਤਰੀ ਅਤੇ ਵਿਸ਼ਵ ਦੀ ਬਿਹਤਰੀ ਲਈ ਇਕ ਸ਼ਕਤੀ ਦੇ ਰੂਪ ਵਿੱਚ ਇਕੱਠੇ ਕੰਮ ਕਰਨ ਦੇ ਆਪਣੇ ਦ੍ਰਿੜ੍ਹ ਵਿਸ਼ਵਾਸ ਨੂੰ ਦੁਹਰਾਉਂਦਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਪੁਗਾਇਆ ਵਾਅਦਾ, ਪੱਲੇਦਾਰੀ ਕਰਨ ਨੂੰ ਮਜਬੂਰ ਕੌਮੀ ਹਾਕੀ ਖਿਡਾਰੀ ਨੂੰ ਦਿੱਤੀ ਕੋਚ ਦੀ ਨੌਕਰੀ
ਕਵਾਡ ਨੇ ਅੱਤਵਾਦ ਦੇ ਮੁੱਦੇ 'ਤੇ ਮਿਲ ਕੇ ਅਜਿਹੀਆਂ ਘਟਨਾਵਾਂ ਦੀ ਨਿੰਦਾ ਕੀਤੀ। ਬਿਆਨ 'ਚ ਕਿਹਾ ਗਿਆ, "ਅਸੀਂ ਅੱਤਵਾਦ ਅਤੇ ਕੱਟੜਪੰਥ ਦੀ ਇਸ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਵਿੱਚ ਨਿੰਦਾ ਕਰਦੇ ਹਾਂ। ਅਸੀਂ ਮੁੰਬਈ 'ਚ 26/11 ਸਮੇਤ ਅੱਤਵਾਦੀ ਹਮਲਿਆਂ ਦੀ ਨਿੰਦਾ ਕਰਦੇ ਹਾਂ, ਜਿਸ ਵਿੱਚ ਸਾਰੇ ਕਵਾਡ ਦੇਸ਼ਾਂ ਦੇ ਨਾਗਰਿਕਾਂ ਦੀ ਜਾਨ ਗਈ ਸੀ।" ਮੀਟਿੰਗ 'ਚ ਸ਼ਾਮਲ ਭਾਰਤ, ਆਸਟ੍ਰੇਲੀਆ, ਜਾਪਾਨ ਦੇ ਵਿਦੇਸ਼ ਮੰਤਰੀਆਂ ਨੇ ਦੁਹਰਾਇਆ ਕਿ ਕਵਾਡ ਖੇਤਰੀ ਅਤੇ ਗਲੋਬਲ ਭਲਾਈ ਲਈ ਇਕ ਤਾਕਤ ਵਜੋਂ ਆਪਣੇ ਸਾਕਾਰਾਤਮਕ ਅਤੇ ਉਸਾਰੂ ਏਜੰਡੇ ਨੂੰ ਅੱਗੇ ਵਧਾਏਗਾ ਅਤੇ ਇਸ ਤਰ੍ਹਾਂ ਹਿੰਦ-ਪ੍ਰਸ਼ਾਂਤ ਖੇਤਰ ਦੀਆਂ ਤਰਜੀਹਾਂ ਨੂੰ ਅੱਗੇ ਵਧਾਏਗਾ। ਵਿਦੇਸ਼ ਮੰਤਰੀਆਂ ਨੇ ਕਰਜ਼ੇ ਦੇ ਸੰਕਟ ਤੋਂ ਇਲਾਵਾ ਪੁਲਾੜ ਸਹਿਯੋਗ, ਸਾਈਬਰ ਸੁਰੱਖਿਆ ਨਾਲ ਮਜ਼ਬੂਤੀ ਨਾਲ ਨਜਿੱਠਣ ਬਾਰੇ ਗੱਲ ਕੀਤੀ।
ਇਹ ਵੀ ਪੜ੍ਹੋ : SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ
ਉੱਥੇ ਹੀ ਇਸ ਵਿੱਚ ਸ਼ਾਮਲ ਦੇਸ਼ਾਂ ਨੇ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ (ਐੱਚਡੀਆਰ), ਸਮੁੰਦਰੀ ਸੁਰੱਖਿਆ ਅਤੇ ਅੱਤਵਾਦ ਨਾਲ ਜੁੜੀਆਂ ਸਮੱਸਿਆਵਾਂ ਦਾ ਮੁਕਾਬਲਾ ਕਰਨ ਬਾਰੇ ਵੀ ਗੱਲ ਕੀਤੀ। ਮੀਟਿੰਗ 'ਚ ਸ਼ਾਮਲ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਕਿਹਾ ਕਿ ਅਸੀਂ ਲਗਾਤਾਰ ਮਿਲਦੇ ਰਹਾਂਗੇ ਅਤੇ ਹਿੰਦ-ਪ੍ਰਸ਼ਾਂਤ ਖੇਤਰ ਦੇ ਹਿੱਤਾਂ ਲਈ ਸਾਕਾਰਾਤਮਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇਕ ਤਾਕਤ ਵਜੋਂ ਕੰਮ ਕਰਾਂਗੇ। ਮੀਟਿੰਗ 'ਚ ਕਿਹਾ ਗਿਆ, "ਕਵਾਡ ਨੇ ਯੂਕ੍ਰੇਨ 'ਚ ਚੱਲ ਰਹੇ ਸੰਘਰਸ਼ ਅਤੇ ਨਤੀਜੇ ਵਜੋਂ ਹੋਏ ਮਾਨਵਤਾਵਾਦੀ ਨੁਕਸਾਨਾਂ ਬਾਰੇ ਆਪਣੇ ਜਵਾਬਾਂ 'ਤੇ ਚਰਚਾ ਕਰਨਾ ਜਾਰੀ ਰੱਖਿਆ ਹੈ ਅਤੇ ਸਹਿਮਤੀ ਦਿੱਤੀ ਕਿ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਜਾਂ ਧਮਕੀ ਅਸਵੀਕਾਰਨਯੋਗ ਹੈ।"
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਭਲਕੇ ਛੱਤੀਸਗੜ੍ਹ ਪਹੁੰਚਣਗੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਵਰਕਰਾਂ ਨਾਲ ਕਰਨਗੇ ਗੱਲਬਾਤ
NEXT STORY