ਨਵੀਂ ਦਿੱਲੀ, (ਭਾਸ਼ਾ)– ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਸੰਸਦ ਸੈਸ਼ਨ ਦੌਰਾਨ ਮੀਡੀਆ ਕਰਮਚਾਰੀਆਂ ਬਾਰੇ ਕੀਤੀ ਗਈ ਟਿੱਪਣੀ ਦੀ ‘ਨੈਸ਼ਨਲ ਯੂਨੀਅਨ ਆਫ਼ ਜਰਨਲਿਸਟਸ-ਇੰਡੀਆ’ (ਐੱਨ. ਯੂ. ਜੇ. ਆਈ.) ਅਤੇ ‘ਦਿੱਲੀ ਜਰਨਲਿਸਟਸ ਐਸੋਸੀਏਸ਼ਨ’ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਸੰਸਦ ਸੈਸ਼ਨ ਦੌਰਾਨ ਮੀਡੀਆ ਨਾਲ ਮੁਖ਼ਾਤਿਬ ਹੁੰਦਿਆਂ ਰਾਹੁਲ ਗਾਂਧੀ ਨੇ ਪੱਤਰਕਾਰਾਂ ਦੀ ਨਿਰਪੱਖਤਾ ’ਤੇ ਸਵਾਲ ਉਠਾਏ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਉਹ ‘ਪੂਰੀ ਤਰ੍ਹਾਂ ਭਾਜਪਾ ਦੁਆਰਾ ਨਿਯੋਜਿਤ’ ਨਹੀਂ ਹਨ ਅਤੇ ਉਨ੍ਹਾਂ ਨੂੰ ‘ਨਿਰਪੱਖ’ ਹੋ ਕੇ ਕੰਮ ਕਰਨਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਪੱਤਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਉਹ ਦੇਸ਼ ਨਾਲ ਬੇਇਨਸਾਫ਼ੀ ਕਰ ਰਹੇ ਹਨ।
ਐੱਨ. ਯੂ. ਜੇ. ਆਈ. ਦੇ ਕੌਮੀ ਪ੍ਰਧਾਨ ਰਾਸ ਬਿਹਾਰੀ ਨੇ ਇਸ ਵਿਵਹਾਰ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਮੀਡੀਆ ਦੀ ਭੂਮਿਕਾ ਸੁਤੰਤਰ ਤੇ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਵੱਲੋਂ ਸੰਸਦ ਕੰਪਲੈਕਸ ਵਿਚ ਮੀਡੀਆ ਕਰਮਚਾਰੀਆਂ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਉਣਾ ਅਤੇ ਉਨ੍ਹਾਂ ਦਾ ਅਪਮਾਨ ਕਰਨਾ ਬਹੁਤ ਹੀ ਨਿੰਦਣਯੋਗ ਹੈ।
ਨਿਪਾਹ ਵਾਇਰਸ ਨੇ ਲਈ ਪਹਿਲੀ ਜਾਨ; ਨਰਸ ਦੀ ਹਸਪਤਾਲ 'ਚ ਮੌਤ, ਸਿਹਤ ਵਿਭਾਗ ਅਲਰਟ
NEXT STORY