ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੂੰ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਏਮਜ਼ ਦਿੱਲੀ 'ਚ ਦਾਖ਼ਲ ਕਰਵਾਇਆ ਗਿਆ। ਹਸਤਪਾਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਨੱਢਾ ਨੂੰ ਵੀਰਵਾਰ ਨੂੰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਕੋਰੋਨਰੀ ਐਂਜੀਓਗ੍ਰਾਫੀ ਕੀਤੀ ਗਈ। ਹਸਪਤਾਲ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਿਲ ਰੋਗ ਵਿਭਾਗ 'ਚ ਦਾਖ਼ਲ ਕੀਤਾ ਗਿਆ ਹੈ।
ਹਸਪਤਾਲ ਨੇ ਇਕ ਬਿਆਨ 'ਚ ਕਿਹਾ,''ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਦੀ 13 ਅਗਸਤ 2026 ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਜਾਂਚ ਕੀਤ ਗਈ, ਜਿਸ 'ਚ ਕੋਰੋਨਰੀ ਐਂਜੀਓਗ੍ਰਾਫੀ ਵੀ ਸ਼ਾਮਲ ਸੀ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਏਮਜ਼ ਦੇ ਕਾਰਡੀਓਲੋਜੀ ਵਿਭਾਗ 'ਚ ਦਾਖ਼ਲ ਕੀਤਾ ਗਿਆ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
NEXT STORY