ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਦੇ ਸਿਲਸਿਲੇ 'ਚ ਸੋਮਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਸੀਜੇਪੀ ਦੇ ਬੁਲਾਰੇ ਸੌਰਵ ਦਾਸ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਸਾਂਝੀ ਕਰਦੇ ਹੋਏ ਕਿਹਾ,''2 ਘੰਟਿਆਂ ਤੋਂ ਵੱਧ ਇੰਤਜ਼ਾਰ ਕਰਨ ਤੋਂ ਬਾਅਦ, ਆਸ਼ੂਤੋਸ਼ ਰਾਂਕਾ ਅਤੇ ਮੈਂ ਜੇ.ਪੀ. ਨੱਢਾ ਜੀ ਨਾਲ ਉਨ੍ਹਾਂ ਦੇ ਘਰ 10 ਮਿੰਟ ਲਈ ਮੁਲਾਕਾਤ ਕੀਤੀ। ਅਸੀਂ ਆਪਣੀਆਂ ਮੰਗਾਂ ਵਾਲਾ ਇਕ ਲਿਖਤੀ ਪੱਤਰ ਉਨ੍ਹਾਂ ਨੂੰ ਸੌਂਪਿਆ ਹੈ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਸ ਵਿਚ ਅੰਦਰੂਨੀ ਪੱਧਰ 'ਤੇ ਗੱਲਬਾਤ ਕਰਨਗੇ। ਅਸੀਂ ਅਜੇ ਉਸੇ ਪ੍ਰਕਿਰਿਆ 'ਚ ਹਾਂ।''
ਦੱਸਣਯੋਗ ਹੈ ਕਿ ਰਾਸ਼ਟਰੀ ਰਾਜਧਾਨੀ 'ਚ ਜੰਤਰ-ਮੰਤਰ 'ਤੇ ਪ੍ਰੀਖਿਆ ਬੇਨਿਯਮੀਆਂ ਅਤੇ ਸਿੱਖਿਆ ਸੁਧਾਰਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਸੀਜੇਪੀ ਨਾਲ ਗੱਲਬਾਤ ਸ਼ੁਰੂ ਕਰਨ ਦੀ ਗੱਲ ਕਹੀ ਸੀ। ਸ਼੍ਰੀ ਦਾਸ ਨੇ ਇਸ ਤੋਂ ਪਹਿਲਾਂ ਐਕਸ 'ਤੇ ਦੱਸਇਆ ਕਿ ਉਹ ਅਤੇ ਰਾਂਕਾ ਸ਼੍ਰੀ ਨੱਢਾ ਨਾਲ ਮੁਲਾਕਾਤ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੱਜ ਸਵੇਰੇ ਗੱਲਬਾਤ ਲਈ ਸੰਪਰਕ ਕੀਤਾ ਸੀ। ਸ਼੍ਰੀ ਦਾਸ ਨੇ ਲਿਖਿਆ,''ਅਸੀਂ ਜੇਪੀ ਨੱਢਾ ਨੂੰ ਮਿਲਣ ਜਾ ਰਹੇ ਹਾਂ। ਸਾਡੀਆਂ ਮੰਗਾਂ ਸਪੱਸ਼ਟ ਹਨ। ਵੱਡੀ ਗਿਣਤੀ 'ਚ ਨੌਜਵਾਨ ਅੰਦੋਲਨ ਨਾਲ ਜੁੜੇ ਹਨ ਅਤੇ ਸਾਨੂੰ ਭਰੋਸਾ ਹੈ ਕਿ ਸਾਡੀ ਜਿੱਤ ਹੋਵੇਗੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
NEXT STORY