ਨਵੀਂ ਦਿੱਲੀ- 18ਵੀਂ ਲੋਕ ਸਭਾ ਦੇ ਪਹਿਲੇ ਸੰਸਦ ਸੈਸ਼ਨ 'ਚ ਸੋਮਵਾਰ ਯਾਨੀ ਕਿ ਅੱਜ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੂੰ ਰਾਜ ਸਭਾ ਵਿਚ ਸਦਨ ਦਾ ਨੇਤਾ ਬਣਾਇਆ ਗਿਆ ਹੈ। ਹੁਣ ਤੱਕ ਰਾਜ ਸਭਾ ਵਿਚ ਪਿਊਸ਼ ਗੋਇਲ ਸਦਨ ਦੇ ਨੇਤਾ ਸਨ, ਜੋ ਇਸ ਵਾਰ ਲੋਕ ਸਭਾ ਪਹੁੰਚ ਚੁੱਕੇ ਹਨ। ਅਜਿਹੇ ਵਿਚ ਨੱਢਾ ਨੂੰ ਇਹ ਜ਼ਿੰਮੇਵਾਰੀ ਮਿਲ ਗਈ ਹੈ। ਗੋਇਲ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ 'ਚ ਮਹਾਰਾਸ਼ਟਰ ਤੋਂ ਜਿੱਤ ਹਾਸਲ ਕੀਤੀ ਹੈ। ਗੋਇਲ ਨੇ ਅੱਜ ਹੇਠਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਨ। ਭਾਜਪਾ ਦੇ ਕੌਮੀ ਪ੍ਰਧਾਨ ਹੋਣ ਦੇ ਨਾਲ-ਨਾਲ ਨੱਢਾ ਕੇਂਦਰ ਸਰਕਾਰ 'ਚ ਮੰਤਰੀ ਵੀ ਹਨ। ਉਹ ਸਿਹਤ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਨੱਢਾ ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ, ਬਿਹਾਰ ਵਿੱਚ ਪੈਦਾ ਹੋਏ ਹਨ ਅਤੇ ਮੌਜੂਦਾ ਸਮੇਂ ਵਿੱਚ ਗੁਜਰਾਤ ਤੋਂ ਰਾਜ ਸਭਾ ਦੇ ਮੈਂਬਰ ਹਨ। ਫ਼ਿਲਹਾਲ ਨੱਢਾ ਭਾਜਪਾ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਦਾ ਕਾਰਜਕਾਲ 30 ਜੂਨ ਨੂੰ ਖ਼ਤਮ ਹੋ ਰਿਹਾ ਹੈ। ਫ਼ਿਲਹਾਲ ਉਨ੍ਹਾਂ ਦੇ ਵਿਕਲਪ ਲਈ ਤਲਾਸ਼ ਤੇਜ਼ ਹੈ ਅਤੇ ਜਲਦੀ ਹੀ ਕਿਸੇ ਨਵੇਂ ਪ੍ਰਧਾਨ ਦਾ ਫ਼ੈਸਲਾ ਹੋ ਸਕਦਾ ਹੈ।
ਇਹ ਵੀ ਪੜ੍ਹੋ- 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ, PM ਮੋਦੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਦੱਸ ਦੇਈਏ ਕਿ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਨ੍ਹਾਂ ਦੀ ਕੈਬਨਿਟ ਦੇ ਮੈਂਬਰਾਂ ਦੇ ਨਾਲ-ਨਾਲ ਹੋਰ ਨਵੇਂ ਚੁਣੇ ਗਏ ਮੈਂਬਰਾਂ ਨੇ ਸਦਨ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ।ਕਾਰਜਕਾਰੀ ਸਪੀਕਰ (ਪ੍ਰੋਟੇਮ ਸਪੀਕਰ) ਭਰਤਹਰਿ ਮਹਿਤਾਬ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ ਅਤੇ ਮੈਂਬਰਾਂ ਨੂੰ ਸਹੁੰ ਚੁਕਾਈ। ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਤੀਜੀ ਵਾਰ ਸੱਤਾ ਪਰਤੇ ਹਨ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਕੈਬਨਿਟ ਨੇ 9 ਜੂਨ ਨੂੰ ਸਹੁੰ ਚੁੱਕੀ ਸੀ। ਪ੍ਰਧਾਨ ਮੰਤਰੀ ਮੋਦੀ ਤੀਜੀ ਵਾਰ ਵਾਰਾਣਸੀ ਲੋਕ ਸਭਾ ਸੀਟ ਤੋਂ ਚੁਣੇ ਗਏ ਹਨ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸਦਨ ਦੇ ਨੇਤਾ ਵਜੋਂ ਸਹੁੰ ਚੁੱਕੀ।
ਇਹ ਵੀ ਪੜ੍ਹੋ- 'ਜਲ ਸੰਕਟ' ਨੂੰ ਲੈ ਕੇ ਦਿੱਲੀ ਦੇ ਮੰਤਰੀਆਂ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਸਾਨੂੰ ਦਿਵਾਓ ਸਾਡੇ ਹੱਕ ਦਾ ਪਾਣੀ
ਇਸ ਦੌਰਾਨ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ‘ਮੋਦੀ ਮੋਦੀ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਲਾਏ। ਜਦੋਂ ਪ੍ਰਧਾਨ ਮੰਤਰੀ ਸਹੁੰ ਚੁੱਕ ਰਹੇ ਸਨ ਤਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਮੈਂਬਰ ਸੰਵਿਧਾਨ ਦੀਆਂ ਕਾਪੀਆਂ ਫੜ ਕੇ ਆਪਣੇ ਸਥਾਨਾਂ 'ਤੇ ਖੜ੍ਹੇ ਸਨ। ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਸਹੁੰ ਚੁੱਕਣ ਆਏ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਆਪਣੇ ਹੱਥਾਂ ਵਿਚ ਸੰਵਿਧਾਨ ਦੀ ਕਾਪੀ ਫੜੀ ਹੋਈ ਸੀ। ਹਾਲਾਂਕਿ ਇਸ ਦੌਰਾਨ ਉਹ ਆਪੋ-ਆਪਣੇ ਸਥਾਨਾਂ 'ਤੇ ਬੈਠੇ ਰਹੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CM ਸੈਣੀ ਨੇ 13 ਮੰਤਰੀਆਂ ਅਤੇ ਵਿਧਾਇਕ ਸਣੇ ਰਾਮ ਲੱਲਾ ਦੇ ਕੀਤੇ ਦਰਸ਼ਨ
NEXT STORY