ਸ਼ਿਮਲਾ— ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੋ ਦਿਨਾਂ ਹਿਮਾਚਲ ਦੌਰੇ ’ਤੇ ਹਨ। ਉਨ੍ਹਾਂ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਸ਼ਿਮਲਾ ਦੇ ਆਈ. ਜੀ. ਐੱਮ. ਸੀ. ਹਸਪਤਾਲ ’ਚ ਦਾਖ਼ਲ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਹਾਲ ਜਾਣਿਆ। ਉਨ੍ਹਾਂ ਨੇ ਵੀਰਭੱਦਰ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਨੱਡਾ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਵੀਰਭੱਦਰ ਸਿੰਘ ਇੱਥੇ ਹਸਪਤਾਲ ਵਿਚ ਦਾਖ਼ਲ ਹਨ, ਇਸ ਲਈ ਉਨ੍ਹਾਂ ਦਾ ਹਾਲ ਜਾਣਨ ਆਏ ਹਨ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਹੋਈ। ਡਾਕਟਰਾਂ ਨੇ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਦੀ ਗੱਲ ਆਖੀ ਹੈ।
ਨੱਡਾ ਨੇ ਕਿਹਾ ਕਿ ਵੀਰਭੱਦਰ ਸਿੰਘ ਮਜ਼ਬੂਤ ਇੱਛਾ ਸ਼ਕਤੀ ਦੇ ਧਨੀ ਹਨ। ਉਹ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਦੀ ਪਰਮਾਤਮਾ ਤੋਂ ਕਾਮਨਾ ਕਰਦੇ ਹਨ। ਜ਼ਿਕਰਯੋਗ ਹੈ ਕਿ ਸੂਬੇ ਦੇ 6 ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਉਣ ਮਗਰੋਂ ਹਸਪਤਾਲ ’ਚ ਦਾਖ਼ਲ ਹਨ ਅਤੇ ਹੁਣ ਉਨ੍ਹਾਂ ਦੀ ਹਾਲਤ ’ਚ ਕਾਫੀ ਸੁਧਾਰ ਹੈ।
ਦੱਸ ਦੇਈਏ ਕਿ ਨੱਡਾ ਨਾਲ ਇਸ ਦੌਰਾਨ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਮੌਜੂਦ ਰਹੇ। ਸਾਬਕਾ ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਨੱਡਾ ਸੰਗਠਨ ਦੀ ਬੈਠਕ ਵਿਚ ਹਿੱਸਾ ਲੈਣ ਲਈ ਕੁੱਲੂ ਰਵਾਨਾ ਹੋ ਗਏ। ਹਾਲਾਂਕਿ ਇਹ ਪ੍ਰੋਗਰਾਮ ਉਨ੍ਹਾਂ ਦਾ ਐਤਵਾਰ ਦਾ ਸੀ ਪਰ ਉਨ੍ਹਾਂ ਨੇ ਆਪਣੇ ਪ੍ਰੋਗਰਾਮ ’ਚ ਬਦਲਾਅ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ।
'ਕੋਰੋਨਾ' ਨੌਕਰੀ ਖੋਹ ਸਕਦੈ ਹੌਂਸਲਾ ਨਹੀਂ! ਪਰਿਵਾਰ ਪਾਲਣ ਲਈ ਅਧਿਆਪਕਾ ਬਣ ਗਈ ਟਰੱਕ ਡਰਾਈਵਰ
NEXT STORY