ਕਰਨਾਟਕ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਤਿੰਨ ਦਿਨਾਂ ਕਰਨਾਟਕ ਦੌਰੇ 'ਤੇ ਹਨ, ਜਿੱਥੇ ਉਨ੍ਹਾਂ ਨੇ ਇਕ ਰੈਲੀ ਨੂੰ ਸੰਬੋਧਿਤ ਕੀਤਾ। ਰੈਲੀ ਨੂੰ ਸੰਬੋਧਿਤ ਕਰਦਿਆਂ ਨੱਢਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਇਤਿਹਾਸ 'ਚ ਮੋਦੀ ਜੀ ਜਿੰਨਾ ਮਹਾਨ ਪ੍ਰਧਾਨ ਮੰਤਰੀ ਕੋਈ ਨਹੀਂ ਹੈ।
ਨੱਢਾ ਵਲੋਂ ਪ੍ਰਧਾਨ ਮੰਤਰੀ ਦੀ ਕੀਤੀ ਗਈ ਤਾਰੀਫ਼ ਨੂੰ ਭਾਜਪਾ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਟਵੀਟ ਕੀਤਾ ਹੈ। ਇਸ 'ਚ ਕਿਹਾ ਗਿਆ ਹੈ ਕਿ ਭਾਰਤ ਦੇ ਇਤਿਹਾਸ 'ਚ ਮੋਦੀ ਜੀ ਜਿੰਨਾ ਮਹਾਨ ਕੋਈ ਪ੍ਰਧਾਨ ਮੰਤਰੀ ਨਹੀਂ। ਉਨ੍ਹਾਂ ਨੇ ਉੱਥੋਂ 22,500 ਵਿਦਿਆਰਥੀਆਂ ਨੂੰ ਵਾਪਸ ਭਾਰਤ ਲਿਆਉਣ ਲਈ ਰੂਸ-ਯੂਕ੍ਰੇਨ ਯੁੱਧ ਨੂੰ ਰੋਕ ਦਿੱਤਾ। ਨੱਢਾ ਦੇ ਇਸ ਬਿਆਨ 'ਤੇ ਸੋਸ਼ਲ ਮੀਡੀਆ 'ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਇਕ ਯੂਜ਼ਰ ਨੇ ਲਿਖਿਆ ਕਿ ਤੁਸੀਂ ਆਪਣੇ ਸਮੇਂ ਦੀ ਮਿਆਦ ਦੇ ਪ੍ਰਧਾਨ ਮੰਤਰੀ ਦੀ ਗੱਲ ਕਰੋ, ਬਾਕੀ ਪ੍ਰਧਾਨ ਮੰਤਰੀ ਨੂੰ ਬੇਕਾਰ ਨਾ ਆਖੋ, ਕਿਉਂਕਿ ਉਸ ਵਿਚ ਤੁਹਾਡੇ ਸਾਬਕਾ ਪੀ. ਐੱਮ. ਅਟਲ ਬਿਹਾਰੀ ਵਾਜਪਾਈ ਵੀ ਆਉਂਦੇ ਹਨ। ਇਕ ਯੂਜ਼ਰ ਨੇ ਲਿਖਿਆ ਕਿ ਅਟਲ ਬਿਹਾਰੀ ਵਾਜਪਾਈ ਜੀ ਨੂੰ ਵੀ ਛੋਟਾ ਸਾਬਤ ਕਰ ਦਿੱਤਾ ਨੱਢਾ ਜੀ ਨੇ।
ਹੈਰੋਇਨ ਤਸਕਰਾਂ ਨਾਲ ਸਖ਼ਤੀ ਨਾਲ ਨਿਪਟੇਗੀ ਹਿਮਾਚਲ ਸਰਕਾਰ
NEXT STORY