ਬਿਲਾਸਪੁਰ (ਵਿਸ਼ਾਲ ਠਾਕੁਰ): ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਕਿਹਾ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਸਾਡੇ ਸਾਹਮਣੇ ਆਈ ਹੈ, ਜਿਸ ਵਿਚ ਇਕ ਬਹੁਤ ਹੀ ਮਹੱਤਵਪੂਰਨ ਵਿਸ਼ੇ ਦਾ ਖ਼ੁਲਾਸਾ ਕੀਤਾ ਗਿਆ ਹੈ। ਪੱਛਮੀ ਬੰਗਾਲ, ਬਿਹਾਰ, ਰਾਜਸਥਾਨ ਅਤੇ ਪੰਜਾਬ ਵਿਚ ਸਾਡੇ ਓ.ਬੀ.ਸੀ. ਲਈ ਦਿੱਤੇ ਸੰਵਿਧਾਨਕ ਅਧਿਕਾਰ 'ਰਾਖਵਾਂਕਰਨ' ਦੀ ਖੁੱਲ੍ਹੇਆਮ ਉਲੰਘਣਾ ਕੀਤੀ ਜਾ ਰਹੀ ਹੈ। ਓ.ਬੀ.ਸੀ. ਨੂੰ ਉਨ੍ਹਾਂ ਦੇ ਜਾਇਜ਼ ਹੱਕਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸੰਤੋਖ ਸਿੰਘ ਦੀ ਹਿੰਮਤ ਤੇ ਹੌਸਲੇ ਨੂੰ ਸਲਾਮ: ਅਧਰੰਗ ਨਾਲ ਜੂਝਦਿਆਂ ਵੀ ਕਰ ਰਿਹੈ ਖੇਤੀ
ਨੱਡਾ ਨੇ ਕਿਹਾ ਕਿ ਬੰਗਾਲ 'ਚ ਓ.ਬੀ.ਸੀ. ਦੇ ਕੋਟੇ ਅਤੇ ਉਨ੍ਹਾਂ ਦੇ ਰਾਖਵੇਂਕਰਨ ਨੂੰ ਮਮਤਾ ਸਰਕਾਰ ਖੁੱਲ੍ਹੇਆਮ ਮੁਸਲਿਮ ਤੁਸ਼ਟੀਕਰਨ ਦੀ ਭੇਟ ਚੜ੍ਹਾ ਰਹੀ ਹੈ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕਾਂ ਤੋਂ ਵਾਂਝੇ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿਚ 91.5 ਫ਼ੀਸਦੀ ਦਾ ਲਾਭ ਮੁਸਲਿਮ ਓ.ਬੀ.ਸੀ. ਦੇ ਲੋਕਾਂ ਨੂੰ ਦਿੱਤਾ ਗਿਆ ਹੈ ਅਤੇ ਹੋਰ ਲੋਕਾਂ ਨੂੰ ਅਜੇ ਤੱਕ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਗਿਆ। ਬੰਗਾਲ ਵਿਚ ਕੁੱਲ੍ਹ ਓ.ਬੀ.ਸੀ. ਦੀਆਂ 179 ਜਾਤਾਂ ਕਮਿਸ਼ਨ ਵੱਲੋਂ ਦਰਜ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿਚੋਂ ਮੁਸਲਿਮ ਭਾਈਚਾਰੇ ਦੀਆਂ 118 ਜਾਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਰ੍ਹਾਂ ਬੰਗਲਾਦੇਸ਼ੀ ਘੁਸਪੈਠੀਆਂ ਅਤੇ ਰੋਹਿੰਗੀਆ ਨੂੰ ਸਰਟੀਫਿਕੇਟ ਦੇ ਕੇ ਜਾਤੀਗਤ ਰਾਖਵੇਂਕਰਨ ਦਾ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਘੁਸਪੈਠੀਆਂ ਨੂੰ ਸਿੱਧਾ ਫਾਇਦਾ ਪਹੁੰਚਾਉਣ ਦੀ ਗੰਭੀਰ ਸਾਜ਼ਿਸ਼ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਨੇਤਾਜੀ ਸੁਭਾਸ਼ ਚੰਦਰ ਬੋਸ ਏਅਰਪੋਰਟ 'ਚ ਲੱਗੀ ਅੱਗ, ਮਚੀ ਹਫੜਾ-ਦਫੜੀ
NEXT STORY