ਨਵੀਂ ਦਿੱਲੀ- ਰਾਊਜ਼ ਐਵੇਨਿਊ ਕੋਰਟ ਸਥਿਤ ਸਪੈਸ਼ਲ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਦੇ ਇਕ ਮਾਮਲੇ ’ਚ ਮੁਲਜ਼ਮ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਖਿਲਾਫ ਦਰਜ ਮਾਮਲੇ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ 29 ਨਵੰਬਰ ਨੂੰ ਫੈਸਲਾ ਸੁਣਾਏਗੀ।
ਪਿਛਲੀ 4 ਦਸੰਬਰ ਨੂੰ ਕੋਰਟ ਨੇ ਸੱਜਣ ਖਿਲਾਫ਼ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਸੀ। ਮਾਮਲਾ 1 ਨਵੰਬਰ 1984 ਦਾ ਹੈ, ਜਿਸ ਵਿਚ ਪੱਛਮੀ ਦਿੱਲੀ ਦੇ ਰਾਜ ਨਗਰ ਵਿਚ ਸਰਕਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਸ਼ਾਮ ਨੂੰ ਕਰੀਬ ਸਾਢੇ 4 ਵਜੇ ਦੰਗਾਈਆਂ ਦੀ ਭੀੜ ਨੇ ਪੀੜਤਾਂ ਦੇ ਰਾਜ ਨਗਰ ਇਲਾਕੇ ਵਿਚ ਸਥਿਤ ਘਰ 'ਤੇ ਲੋਹੇ ਦੇ ਸਰੀਏ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਸ਼ਿਕਾਇਤਕਰਤਾਵਾਂ ਮੁਤਾਬਕ ਇਸ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਹੇ ਸਨ, ਜੋ ਉਸ ਸਮੇਂ ਬਾਹਰੀ ਦਿੱਲੀ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ।
ਖ਼ਾਸ ਖ਼ਬਰ: ਭੈਣਾਂ ਦੇ ਖਾਤਿਆਂ 'ਚ ਆਉਣਗੇ 1250 ਰੁਪਏ, ਸਰਕਾਰ ਨੇ ਜਾਰੀ ਕੀਤੀ ਰਕਮ
NEXT STORY