ਨਵੀਂ ਦਿੱਲੀ (ਭਾਸ਼ਾ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੁਪਰੀਮ ਕੋਰਟ ਦੇ ਸੀਨੀਅਰ ਜਸਟਿਸ ਜੱਜ ਡੀ.ਵਾਈ. ਚੰਦਰਚੂੜ ਨੂੰ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲਾ ਦੇ ਕਾਨੂੰਨ ਵਿਭਾਗ ਨੇ ਜੱਜ ਚੰਦਰਚੂੜ ਦੀ ਨਿਯੁਕਤੀ ਨਾਲ ਸੰਬੰਧਤ ਇਕ ਨੋਟੀਫਿਕੇਸ਼ਨ ਜਾਰੀ ਕੀਤੀ। ਨੋਟੀਫਿਕੇਸ਼ਨ ਅਨੁਸਾਰ, ਰਾਸ਼ਟਰਪਤੀ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 124 ਦੀ ਧਾਰਾ (2) ਵਲੋਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਸੁਪਰੀਮ ਕੋਰਟ ਦੇ ਜੱਜ (ਡਾ.) ਜੱਸਟਿਸ ਧਨੰਜਯ ਯਸ਼ਵੰਤ ਚੰਦਰਚੂੜ ਨੂੰ 9 ਨਵੰਬਰ 2022 ਤੋਂ ਭਾਰਤ ਦੇ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਭਾਰਤ ਦੇ ਮੌਜੂਦਾ ਸਮੇਂ ਚੀਫ਼ ਜਸਟਿਸ ਯੂ.ਯੂ. ਲਲਿਤ ਨੇ 11 ਅਕਤੂਬਰ ਨੂੰ ਜੱਜ ਚੰਦਰਚੂੜ ਨੂੰ ਆਪਣਾ ਉਤਰਾਧਿਕਾਰੀ ਬਣਾਉਣ ਦੀ ਸਿਫ਼ਾਰਿਸ਼ ਕੇਂਦਰ ਸਰਕਾਰ ਨੂੰ ਕੀਤੀ ਸੀ।
ਜੱਜ ਚੰਦਰਚੂੜ ਭਾਰਤ ਦੇ 50ਵੇਂ ਚੀਫ਼ ਜਸਟਿਸ ਹੋਣਗੇ। ਅਗਲੇ ਮਹੀਨੇ 9 ਤਾਰੀਖ਼ ਨੂੰ ਸਹੁੰ ਚੁੱਕਣਗੇ ਅਤੇ 10 ਨਵੰਬਰ 2024 ਨੂੰ ਸੇਵਾਮੁਕਤ ਹੋਣਗੇ। ਸੁਪਰੀਮ ਕੋਰਟ ਦੀ ਪਰੰਪਰਾ ਅਨੁਸਾਰ ਆਮ ਸਥਿਤੀਆਂ 'ਚ ਸੀਨੀਅਰ ਜੱਜ ਨੂੰ ਚੀਫ਼ ਜਸਟਿਸ ਬਣਾਉਣ ਦੀ ਪਰੰਪਰਾ ਰਹੀ ਹੈ। ਇਸ ਲੜੀ 'ਚ ਜੱਜ ਲਲਿਤ ਤੋਂ ਬਾਅਦ ਜੱਜ ਚੰਦਰਚੂੜ ਆਉਂਦੇ ਹਨ। ਜੱਜ ਲਲਿਤ ਨੇ 27 ਅਗਸਤ 2022 ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਸੀ। ਉਹ 74 ਦਿਨਾਂ ਦੇ ਆਪਣੇ ਸੰਖੇਪ ਕਾਰਜਕਾਲ ਤੋਂ ਬਾਅਦ 8 ਨਵੰਬਰ 2022 ਨੂੰ ਸੇਵਾਮੁਕਤ ਹੋਣ ਵਾਲੇ ਹਨ। ਜੱਜ ਲਲਿਤ ਨੂੰ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਿਸ਼ ਦੇ ਸੰਬੰਧ 'ਚ ਰਾਏ ਦੇਣ ਲਈ ਕੇਂਦਰ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲਾ ਨੇ 7 ਅਕਤੂਬਰ ਨੂੰ ਇਕ ਚਿੱਠੀ ਭੇਜੀ ਸੀ।
ਫ਼ੌਜ ਭਰਤੀ 'ਚ ਪੁਰਸ਼ਾਂ ਲਈ ਰਾਖਵੇਂਕਰਨ ਦਾ ਮਾਮਲਾ ਪੁੱਜਾ ਹਾਈਕੋਰਟ, ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
NEXT STORY