ਨਵੀਂ ਦਿੱਲੀ— ਸ਼ੋਹਰਾਬੂਦੀਨ ਸ਼ੇਖ ਫਰਜ਼ੀ ਮੁਕਾਬਲੇ ਮਾਮਲੇ ਦੇ ਟ੍ਰਾਇਲ ਜੱਜ ਬੀ. ਐੱਚ. ਲੋਯਾ ਦੀ ਮੌਤ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਅੱਜ ਬਹਿਸ ਪੂਰੀ ਨਹੀਂ ਹੋ ਸਕੀ ਅਤੇ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਰਿਟਕਰਤਾ ਬਾਂਬੇ ਲਾਇਰਜ਼ ਐਸੋਸੀਏਸ਼ਨ (ਬੀ. ਐੱਲ. ਏ.) ਵੱਲੋਂ ਸੀਨੀਅਰ ਵਕੀਲ ਦੁਸ਼ਯੰਤ ਦਬੇ ਨੇ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਦੇ ਸਾਹਮਣੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ, ਜਿਨ੍ਹਾਂ 'ਤੇ ਮਹਾਰਾਸ਼ਟਰ ਸਰਕਾਰ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਇਤਰਾਜ਼ ਕੀਤਾ। ਵਰਨਣਯੋਗ ਹੈ ਕਿ ਟ੍ਰਾਇਲ ਜੱਜ ਲੋਯਾ ਦੀ ਮੌਤ 1 ਦਸੰਬਰ 2014 ਨੂੰ ਨਾਗਪੁਰ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ।
ਕੇਦਾਰਨਾਥ ਧਾਮ 'ਚ ਇਕ ਵਾਰ ਫਿਰ ਤੋਂ ਬਰਫਬਾਰੀ ਸ਼ੁਰੂ
NEXT STORY