ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਮਾਮਲੇ ’ਚ ਉੱਤਰ ਪ੍ਰਦੇਸ਼ ਦੇ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦੀ ਹਰ ਇਕ ਦਿਨ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ। ਲਖੀਮਪੁਰ ਖੀਰੀ ’ਚ ਤਿੰਨ ਅਕਤੂਬਰ ਨੂੰ ਹੋਈ ਇਸ ਹਿੰਸਾ ’ਚ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਚੀਫ਼ ਜਸਟਿਸ ਐੱਨ.ਵੀ. ਰਮੰਨਾ, ਜੱਜ ਸੂਰੀਆਕਾਂਤ ਅਤੇ ਜੱਜ ਹਿਮਾ ਕੋਹਲੀ ਦੀ ਬੈਂਚ ਨੇ ਰਾਜ ਸਰਕਾਰ ਵਲੋਂ ਦਿੱਤੇ ਗਏ ਆਈ.ਪੀ.ਐੱਸ. ਅਧਿਕਾਰੀਆਂ ਦੇ ਨਾਂਵਾਂ ’ਤੇ ਵੀ ਗੌਰ ਕੀਤਾ ਅਤੇ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ’ਚ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਨੂੰ ਸ਼ਾਮਲ ਕੀਤਾ।
ਇਹ ਵੀ ਪੜ੍ਹੋ : ਦੇਸ਼ ਨੂੰ ਮਿਲ ਸਕਦੈ ਪਹਿਲਾ ਸਮਲਿੰਗੀ ਜੱਜ, ਸੁਪਰੀਮ ਕੋਰਟ ਕਾਲੇਜੀਅਮ ਨੇ ਕੀਤੀ ਸਿਫ਼ਾਰਿਸ਼
ਚੀਫ਼ ਜਸਟਿਸ ਨੇ ਕਿਹਾ ਕਿ ਇਸ ਮਾਮਲੇ ’ਚ ਪੂਰਾ ਆਦੇਸ਼ ਬਾਅਦ ’ਚ ਪਾਸ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਵਿਸ਼ੇਸ਼ ਜਾਂਚ ਦਲ ਦੇ ਜਾਂਚ ਪੂਰੀ ਕਰਨ ਅਤੇ ਸਥਿਤੀ ਰਿਪੋਰਟ ਦਾਖ਼ਲ ਕਰਨ ਤੋਂ ਬਾਅਦ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਤੇ ਮੁੜ ਸੁਣਵਾਈ ਕਰੇਗਾ। ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਐੱਸ.ਆਈ.ਟੀ. ਜਾਂਚ ਦੀ ਨਿਗਰਾਨੀ, ਸੁਪਰੀਮ ਕੋਰਟ ਦੀ ਪਸੰਦ ਨਾਲ ਨਿਯੁਕਤ ਇਕ ਸਾਬਕਾ ਜੱਜ ਤੋਂ ਕਰਵਾਉਣ ਦੇ ਉਸ ਦੇ ਸੁਝਾਅ ’ਤੇ 15 ਨਵੰਬਰ ਨੂੰ ਸਹਿਮਤੀ ਜਤਾਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
‘ਮਿੱਤਰਾਂ’ ਲਈ ਹੋਰ ਸੰਪਤੀ ਨਹੀਂ, ਜਨਤਾ ਲਈ ਸਹੀ ਨੀਤੀ ਬਣਾਓ: ਰਾਹੁਲ
NEXT STORY