ਨੈਸ਼ਨਲ ਡੈਸਕ : ਜਸਟਿਸ ਸੂਰਿਆ ਕਾਂਤ ਨੇ ਅੱਜ ਭਾਰਤ ਦੇ 53ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ 53ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਨੇ ਹਿੰਦੀ ਵਿੱਚ ਸਹੁੰ ਚੁੱਕੀ।ਜਸਟਿਸ ਸੂਰਿਆ ਕਾਂਤ ਨੂੰ ਨਿਆਂਪਾਲਿਕਾ ਦੇ ਸਭ ਤੋਂ ਉੱਚੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ, ਉਹ ਜਸਟਿਸ ਬੀ. ਆਰ. ਗਵਈ ਦੀ ਥਾਂ ਲੈਣਗੇ। ਜਸਟਿਸ ਗਵਈ ਐਤਵਾਰ ਨੂੰ ਸੇਵਾਮੁਕਤ ਹੋ ਗਏ।
ਪੜ੍ਹੋ ਇਹ ਵੀ : ਕਰ 'ਤਾ ਓਹੀ ਕੰਮ! ਟਰੇਨ ਦੇ AC ਕੋਚ 'ਚ ਔਰਤ ਨੇ ਬਣਾਈ ਮੈਗੀ, ਅੱਗੋ ਰੇਲ ਵਿਭਾਗ ਹੋ ਗਿਆ ਤੱਤਾ
ਜਸਟਿਸ ਸੂਰਿਆ ਕਾਂਤ ਨੂੰ 30 ਅਕਤੂਬਰ ਨੂੰ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਲਗਭਗ 15 ਮਹੀਨਿਆਂ ਲਈ ਇਸ ਅਹੁਦੇ 'ਤੇ ਸੇਵਾ ਨਿਭਾਉਣਗੇ। ਉਹ 9 ਫਰਵਰੀ, 2027 ਨੂੰ 65 ਸਾਲ ਦੇ ਹੋ ਜਾਣ 'ਤੇ ਇਹ ਅਹੁਦਾ ਛੱਡ ਦੇਣਗੇ। ਇਸ ਸਮਾਗਮ ਵਿੱਚ ਉਪ-ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਸੋਸ਼ਲ ਮੀਡੀਆ ਰਾਹੀਂ ਕੱਟੜਪੰਥੀ ਬਣੇ ਡਾਕਟਰ, YouTube ਤੋਂ ਸਿੱਖਿਆ ਧਮਾਕਾਖੇਜ਼ ਸਮੱਗਰੀ ਬਣਾਉਣਾ
NEXT STORY