ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜਸਥਾਨ ਦੇ ਨਾਗੌਰ ਲੋਕ ਸਭਾ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਨੱਥੂਰਾਮ ਮਿਰਧਾ ਦੀ ਪੋਤੀ ਜੋਤੀ ਮਿਰਧਾ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਈ ਹੈ। ਮਿਰਧਾ ਰਾਜਸਥਾਨ ਭਾਜਪਾ ਪ੍ਰਧਾਨ ਸੀ.ਪੀ. ਜੋਸ਼ੀ ਦੀ ਹਾਜ਼ਰੀ 'ਚ ਪਾਰਟੀ 'ਚ ਸ਼ਾਮਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਇੱਥੇ ਮੁਲਾਕਾਤ ਕੀਤੀ। ਮਿਰਧਾ ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਲੈ ਕੇ ਰਾਜਸਥਾਨ ਵਿਚ ਕਾਂਗਰਸ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਰਾਜਸਥਾਨ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਭਾਜਪਾ 'ਚ ਸ਼ਾਮਲ ਹੋਏ ਇਹ ਦੋ ਨੇਤਾ
ਇਸ ਦਾ ਮੁੱਖ ਕਾਰਨ ਇਹ ਹੈ ਕਿ ਜਾਟ ਭਾਈਚਾਰੇ 'ਚ ਮਿਰਧਾ ਪਰਿਵਾਰ ਦਾ ਦਬਦਬਾ ਮੰਨਿਆ ਜਾਂਦਾ ਹੈ। ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਜਾਂ ਲੋਕ ਸਭਾ ਚੋਣਾਂ 'ਚ ਇਹ ਭਾਈਚਾਰਾ ਅਹਿਮ ਭੂਮਿਕਾ ਨਿਭਾਉਂਦਾ ਹੈ। ਸਾਲ 2019 'ਚ ਹੋਈਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਨੇ ਨਾਗੌਰ ਲੋਕ ਸਭਾ ਸੀਟ ਤੋਂ ਜੋਤੀ ਮਿਰਧਾ ਨੂੰ ਮੈਦਾਨ 'ਚ ਉਤਾਰਿਆ ਸੀ ਪਰ ਉਨ੍ਹਾਂ ਨੂੰ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ ਦੇ ਮੁਖੀ ਹਨੂੰਮਾਨ ਬੈਨੀਵਾਲ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜ਼ਿਕਰਯੋਗ ਹੈ ਕਿ ਮਿਰਧਾ, ਨੱਥੂਰਾਮ ਮਿਰਧਾ ਦੀ ਪੋਤੀ ਹੈ। ਨੱਥੂਰਾਮ ਮਿਰਧਾ ਇਕ ਸੀਨੀਅਰ ਕਾਂਗਰਸੀ ਆਗੂ ਸਨ। ਉਹ 6 ਵਾਰ ਸੰਸਦ ਮੈਂਬਰ ਅਤੇ ਚਾਰ ਵਾਰ ਵਿਧਾਇਕ ਰਹੇ। ਉਹ ਕੇਂਦਰ ਸਰਕਾਰ ਅਤੇ ਸੂਬਾਈ ਸਰਕਾਰ ਵਿਚ ਮੰਤਰੀ ਵੀ ਰਹੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਦਾਸ਼ਤ ਨਹੀਂ ਕਰਾਂਗੇ ਸਨਾਤਨ ਧਰਮ ਦਾ ਅਪਮਾਨ : ਸ਼ਿਵਰਾਜ
NEXT STORY